ਸੁਪਰੀਮ ਕੋਰਟ ਨੇ ਰੋਡਰੇਜ ਮਾਮਲੇ ’ਚ ਨਵਜੋਤ ਸਿੱਧੂ ਖਿਲਾਫ਼ ਫ਼ੈਸਲਾ ਰੱਖਿਆ ਸੁਰੱਖਿਅਤ
By
Posted on

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ 1988 ਦੇ ਰੋਡਰੇਜ ਮਾਮਲੇ ‘ਚ ਨੋਟਿਸ ਦਾ ਦਾਇਰਾ ਵਧਾਉਣ ਦੀ ਮੰਗ ਕਰਨ ਵਾਲੀ ਅਰਜ਼ੀ ‘ਤੇ ਫ਼ੈਸਲਾ ਸੁਰੱਖਿਆ ਰੱਖ ਲਿਆ ਹੈ। ਦੱਸ ਦਈਏ ਕਿ ਸਿੱਧੂ ਵਿਰੁੱਧ ਰੋਡਰੇਜ ਮਾਮਲੇ ਵਿਚ ਅੱਜ ਦੁਪਹਿਰ 2 ਵਜੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਸੀ।

ਸਿੱਧੂ ਦਾ 1988 ਵਿਚ ਪਟਿਆਲਾ ਵਿਚ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਪਹਿਲਾਂ ਸੁਪਰੀਮ ਕੋਰਟ ਨੇ ਸਿੱਧੂ ਨੂੰ 1 ਹਜ਼ਾਰ ਦਾ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ।
ਇਸ ਵਿਰੁੱਧ ਪੀੜਤ ਧਿਰ ਨੇ ਮੁੜ ਵਿਚਾਰ ਪਟੀਸ਼ਨ ਦਾਖਲ ਕਰ ਦਿੱਤੀ। ਸਿੱਧੂ ਨੇ ਇਸ ਦੇ ਜਵਾਬ ਵਿਚ ਆਪਣੇ ਕ੍ਰਿਕਟ ਅਤੇ ਸਿਆਸਤ ਦੇ ਚੰਗੇ ਕਰੀਅਰ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ਰੱਦ ਕਰਨ ਦੀ ਅਪੀਲ ਕੀਤੀ ਹੈ। 22 ਮਾਰਚ ਨੂੰ ਮਾਮਲੇ ‘ਚ 25 ਮਾਰਚ ਤੱਕ ਸੁਣਵਾਈ ਟਾਲ ਦਿੱਤੀ ਗਈ ਸੀ।
