News

ਸੁਪਰੀਮ ਕੋਰਟ ਨੇ ਹਿਜਾਬ ਮਾਮਲੇ ’ਚ ਦਖਲ ਦੇਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਵੱਲੋਂ ਕਰਨਾਟਕ ਹਿਜਾਬ ਮਾਮਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਪਟੀਸ਼ਨਕਰਤਾਵਾਂ ਨੇ ਕਰਨਾਟਕ ਹਾਈ ਕੋਰਟ ਦੇ ਅੰਤਰਿਮ ਹੁਕਮ ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਪਰ ਸੁਪਰੀਮ ਕੋਰਟ ਨੇ ਇਸ ਮਾਮਲੇ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪਹਿਲਾਂ ਕਰਨਾਟਕ ਹਾਈ ਕੋਰਟ ਵਿੱਚ ਸੁਣਵਾਈ ਹੋਣ ਦਿਓ, ਸਹੀ ਸਮੇਂ ਤੇ ਸੁਣਵਾਈ ਹੋਵੇਗੀ।

Supreme Court on hijab row: 'We are watching, will interfere only at right  time' | Latest News India - Hindustan Times

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪਟੀਸ਼ਨਰਾਂ ਨੂੰ ਸਥਾਨਕ ਮੁੱਦੇ ਨੂੰ ਰਾਸ਼ਟਰੀ ਸਮੱਸਿਆ ਨਾ ਬਣਾਉਣ ਦੀ ਸਲਾਹ ਦਿੱਤੀ। ਪਟੀਸ਼ਨਕਰਤਾਵਾਂ ਨੇ ਕਰਨਾਟਕ ਹਾਈ ਕੋਰਟ ਦੇ ਅੰਤਰਿਮ ਹੁਕਮ ਨੂੰ ਮੁਸਲਿਮ ਕੁੜੀਆਂ ਨਾਲ ਭੇਦਭਾਵ ਵਾਲਾ ਕਰਾਰ ਦਿੱਤਾ ਸੀ।

ਬੰਗਲੌਰ ਦੇ ਰਹਿਣ ਵਾਲੇ ਮੁਹੰਮਦ ਆਰਿਫ ਤੋਂ ਇਲਾਵਾ ਕਰਨਾਟਕ ਦੀ ਇੱਕ ਮਸਜਿਦ ਮਦਰੱਸੇ ਦੀ ਸੰਸਥਾ ਨੇ ਵੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਹਿਜਾਬ ਦੀ ਦਲੀਲ ਦੇਣ ਵਾਲੇ ਪਟੀਸ਼ਨਰਾਂ ਨੇ ਕਿਹਾ ਕਿ ਵਿਦਿਆਰਥਣਾਂ ਲਈ ਹਿਜਾਬ ਪਹਿਨਣ ਦਾ ਕੋਈ ਨੁਕਸਾਨ ਨਹੀਂ ਹੈ। ਇਸ ਤੇ ਵਕੀਲ ਨੇ ਦਲੀਲ ਦਿੱਤੀ ਕਿ ਕਰਨਾਟਕ ਵਿੱਚ ਕੱਪੜੇ, ਰੰਗ ਅਤੇ ਧਰਮ ਦੇ ਆਧਾਰ ਤੇ ਵਿਤਰਕਾ ਨਹੀਂ ਕਰਨਾ ਚਾਹੀਦਾ।

Click to comment

Leave a Reply

Your email address will not be published.

Most Popular

To Top