ਸੁਪਰੀਮ ਕੋਰਟ ਵੱਲੋਂ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ, ਹਫ਼ਤੇ ਲਈ ਗ੍ਰਿਫ਼ਤਾਰੀ ਤੇ ਲੱਗੀ ਰੋਕ
By
Posted on

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਿਨਾਹ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਤੇ ਇਕ ਹਫ਼ਤੇ ਲਈ ਰੋਕ ਲਾ ਦਿੱਤੀ ਗਈ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਖਲ ਕਰਨ ਲਈ ਕਿਹਾ ਹੈ।

ਦੱਸ ਦਈਏ ਕਿ ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਦੇ ਹੁਕਮਾਂ ਖਿਲਾਫ਼ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਰਜ ਕੀਤੀ ਹੈ।
ਲੁਧਿਆਣਾ ਦੀ ਇੱਕ ਅਦਾਲਤ ਨੇ ਉਹਨਾਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਤੋਂ ਇਲਾਵਾ ਜਬਰ-ਜ਼ਿਨਾਹ ਦੇ ਇੱਕ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਉਹ ਪੇਸ਼ ਨਹੀਂ ਹੋਏ।
