News

ਸੁਪਰੀਮ ਕੋਰਟ ਵੱਲੋਂ ਸਿੱਧੂ ਦੇ ਰੋਡਰੇਜ ਮਾਮਲੇ ਦੀ ਸੁਣਵਾਈ 25 ਫਰਵਰੀ ਤੱਕ ਮੁਲਤਵੀ

ਨਵਜੋਤ ਸਿੱਧੂ ਦੇ 34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਸੀ। ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਸਜ਼ਾ ਨੂੰ ਘਟਾ ਕੇ 1000 ਰੁਪਏ ਕਰ ਦਿੱਤਾ ਸੀ। ਹੇਠਲੀ ਅਦਾਲਤ ਵੱਲੋਂ ਸਿੱਧੂ ਨੂੰ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ ਜਿਸ ਵਿੱਚ ਸਾਲ 1998 ਵਿੱਚ ਇੱਕ ਰੋਡ ਰੇਜ ਮਾਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਦੱਸ ਦਈਏ ਕਿ ਅਦਾਲਤ ਨੇ ਇਸ ਸੁਣਵਾਈ ਨੂੰ ਅਗਾਂਹ 25 ਫਰਵਰੀ ਤੱਕ ਟਾਲ ਦਿੱਤਾ ਹੈ।

Sidhu Road Rage Case: Sidhu in trouble before elections, hearing in Supreme  Court on February 3 in 31 year old road rage case | The Indian Nation

ਇਸ ਮੁਕੱਦਮੇ ਵਿੱਚ ਪਟੀਸ਼ਨਕਰਤਾਵਾਂ ਦੇ ਵੱਲੋਂ ਸੀਨੀਅਰ ਵਕੀਲ ਸਿਧਾਰਥ ਲੂਥਰਾ ਅਤੇ ਦੋਸ਼ੀਆਂ ਵੱਲੋਂ ਉਨ੍ਹਾਂ ਦੇ ਵਕੀਲ ਪੀ.ਚਿਦੰਬਰਮ ਕੋਰਟ ਵਿੱਚ ਹਾਜ਼ਿਰ ਹੋਏ। ਜਦਕਿ ਜਸਟਿਸ ਏ.ਐਮ. ਖਾਨਵਿਲਕਰ ਅਤੇ ਜਸਟਿਸ ਸੰਜਯ ਜਿਸ਼ਨ ਕੌਲ ਦੀ ਬੈਂਚ ਨੇ ਇਸ ਮਾਮਲੇ ‘ਤੇ ਸੁਣਵਾਈ ਕੀਤੀ। ਚਿਦੰਬਰਮ ਨੇ ਕਿਹਾ ਕਿ ਕੇਸ ਪੇਸ਼ ਕਰ ਰਹੇ ਨਵੇਂ ਵਕੀਲ ਵੱਲੋਂ ਅੱਜ ਸਵੇਰੇ ਹੀ ਇਸਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ।

ਇਸ ਲਈ ਉਨ੍ਹਾਂ ਇਸ ਮਾਮਲੇ ਦੀ ਸੁਣਵਾਈ ਨੂੰ 21 ਫਰਵਰੀ ਤੱਕ ਮੁਲਤਵੀ ਕਰਨ ਦੀ ਬੇਨਤੀ ਕੀਤੀ।ਜਿਸ ‘ਤੇ ਜਸਟਿਸ ਖਾਨਵਿਲਕਰ ਨੇ ਕਿਹਾ ਕਿ ਅਸੀਂ ਇਸ ਨੂੰ 4 ਹਫਤਿਆਂ ਬਾਅਦ ਸੁਣਾਂਗੇ। ਉਨ੍ਹਾਂ ਪਟੀਸ਼ਨਰ ਨੂੰ ਵੀ ਸਵਾਲ ਕੀਤਾ ਕਿ ਤੁਸੀਂ 2018 ਤੋਂ ਬਾਅਦ ਹੁਣ ਤੱਕ ਕਿਉਂ ਨਹੀਂ ਆਏ ਅਤੇ ਹੁਣ ਤੁਸੀਂ ਚਾਹੁੰਦੇ ਹੋ ਕਿ ਇਸ ਮਾਮਲੇ ਦੀ ਸੁਣਵਾਈ ਪੰਜਾਬ ਚੋਣਾਂ ਤੋਂ 2 ਹਫ਼ਤੇ ਪਹਿਲਾਂ ਹੋਵੇ? ਜੱਜ ਨੇ ਕਿਹਾ ਕਿ ਜੇਕਰ 2 ਜਾਂ 4 ਹਫ਼ਤਿਆਂ ਤੱਕ ਮਾਮਲੇ ਦੀ ਸੁਣਵਾਈ ਨਾ ਹੋਈ ਤਾਂ ਕੁਝ ਨਹੀਂ ਹੋਵੇਗਾ।

ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਕੇਸ ਵਿੱਚ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਸਿੱਧੂ ਨੂੰ ਮਈ 2018 ‘ਚ ਰਾਹਤ ਦੇ ਦਿੱਤੀ ਸੀ। 27 ਦਸੰਬਰ 1988 ਨੂੰ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸੰਧੂ ਦੀ ਪਟਿਆਲਾ ਵਿੱਚ ਪਾਰਕਿੰਗ ਵਾਲੀ ਥਾਂ ਨੂੰ ਲੈ ਕੇ ਗੁਰਨਾਮ ਸਿੰਘ ਨਾਲ ਬਹਿਸ ਹੋ ਗਈ ਸੀ।

ਦੋਵਾਂ ਨੇ ਕਥਿਤ ਤੌਰ ‘ਤੇ ਗੁਰਨਾਮ ਸਿੰਘ ਨੂੰ ਉਸਦੀ ਕਾਰ ਤੋਂ ਬਾਹਰ ਖਿੱਚ ਉਸ ਨਾਲ ਕੁੱਟਮਾਰ ਕੀਤੀ ਸੀ, ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ‘ਚ ਸਿੱਧੂ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ ਪਰ ਹਾਈ ਕੋਰਟ ਨੇ 2006 ਵਿੱਚ ਉਸ ਨੂੰ ਦੋਸ਼ੀ ਠਹਿਰਾਇਆ ਸੀ। ਹੁਣ ਇਸ ਮਾਮਲੇ ਨੂੰ 25 ਫਰਵਰੀ ਤੱਕ ਟਾਲ ਦਿੱਤਾ ਗਿਆ ਹੈ।

Click to comment

Leave a Reply

Your email address will not be published.

Most Popular

To Top