News

ਸੁਰੱਖਿਆ ਵਾਪਸ ਲਏ ਜਾਣ ‘ਤੇ ਜੱਥੇਦਾਰ ਦਾ ਵੱਡਾ ਬਿਆਨ, ਸਾਰੀ ਸੁਰੱਖਿਆ ਲੈ ਲਓ ਵਾਪਸ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆ ਪੰਜਾਬ ਦੇ 424 ਵੀਆਈਪੀ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਹਨਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਰਘਬੀਰ ਸਿੰਘ ਦਾ ਨਾਮ ਸ਼ਾਮਲ ਹੈ। ਇਸ ਫ਼ੈਸਲੇ ਤੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸਰਕਾਰ ਦੀ ਸੁਰੱਖਿਆ ਦੀ ਕੋਈ ਲੋੜ ਨਹੀਂ।

ਉਹਨਾਂ ਕਿਹਾ ਕਿ ਸਰਕਾਰ ਨੇ ਅੱਧੀ ਸੁਰੱਖਿਆ ਵਾਪਸ ਮੰਗਵਾਈ ਅਤੇ ਬਾਕੀ ਰਹਿੰਦੀ ਸੁਰੱਖਿਆ ਉਹ ਆਪ ਵਾਪਸ ਭੇਜ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਹੋਣ ਕਾਰਨ ਸਰਕਾਰ ਵੱਲੋਂ ਗੰਨਮੈਨ ਦਿੱਤੇ ਗਏ ਸਨ ਜਿਹਨਾਂ ਵਿੱਚ ਚੋਂ ਅੱਜ ਤਿੰਨ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇ.ਪੀ., ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ, ਹਰਮਿੰਦਰ ਸਿੰਘ ਗਿੱਲ,

ਤੀਕਸ਼ਣ ਸੂਦ, ਨੱਥੂ ਰਾਮ, ਸੰਜੇ ਤਲਵਾਰ, ਮਦਨ ਲਾਲ ਜਲਾਲਪੁਰ, ਸੁਖਪਾਲ ਸਿੰਘ ਭੁੱਲਰ, ਅਜਾਇਬ ਸਿੰਘ ਭੱਟੀ, ਲਖਬੀਰ ਸਿੰਘ ਲੱਖਾ,  ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਜੱਥੇਦਾਰ ਅਤੇ ਡੇਰਿਆਂ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

Click to comment

Leave a Reply

Your email address will not be published.

Most Popular

To Top