Uncategorized

ਸੁਲਤਾਨਪੁਰ ਲੋਧੀ ਵਿਖੇ ‘ਪਿੰਡ ਬਾਬੇ ਨਾਨਕ ਦਾ’ ਪ੍ਰਾਜੈਕਟ ਲਈ ਕੇਂਦਰ ਵੱਲੋਂ 500 ਕਰੋੜ ਦੀ ਮਿਲੀ ਮਨਜ਼ੂਰੀ

ਸੁਲਤਾਨਪੁਰ ਲੋਧੀ ਵਿਖੇ ‘ਪਿੰਡ ਬਾਬੇ ਨਾਨਕ ਦਾ’ ਪ੍ਰਾਜੈਕਟ ਲਈ ਕੇਂਦਰ ਸਰਕਾਰ ਤੋਂ 500 ਕਰੋੜ ਰੁਪਏ ਦੀ ਸਿਧਾਂਤਕ ਪ੍ਰਵਾਨਗੀ ਪ੍ਰਾਪਤ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਦਿੱਤੀ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ‘ਪਿੰਡ ਬਾਬੇ ਨਾਨਕ ਦਾ’ ਪ੍ਰੋਜੈਕਟ ਲਈ 500 ਕਰੋੜ ਰੁਪਏ ਦੀ ਲਾਗਤ ਉਲੀਕੀ ਗਈ।

ਇਸ ਪ੍ਰੋਜੈਕਟ ਸਬੰਧੀ ਸੂਬਾ ਸਰਕਾਰ ਨੇ ਮੁੱਢਲੀ ਰਿਪੋਰਟ ਭਾਰਤ ਸਰਕਾਰ ਨੂੰ ਭੇਜੀ। ਕੇਂਦਰ ਸਰਕਾਰ ਤੋਂ ਇਸ ਪ੍ਰੋਜੈਕਟ ਲਈ 500 ਕਰੋੜ ਰੁਪਏ ਦੀ ਸਿਧਾਂਤਕ ਮਨਜ਼ੂਰੀ ਪ੍ਰਾਪਤ ਕਰ ਲਈ ਗਈ ਹੈ।

ਉਹਨਾਂ ਟਵੀਟ ਕਰਦਿਆਂ ਕਿਹਾ ਕਿ, ਸਮੂਹ ਸੰਗਤਾਂ ਨੂੰ ਇਹ ਦੱਸਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਉਸਾਰੇ ਜਾ ਰਹੇ ‘ਪਿੰਡ ਬਾਬੇ ਨਾਨਕ ਦਾ’ ਪ੍ਰੋਜੈਕਟ ਲਈ ਕੇਂਦਰ ਸਰਕਾਰ ਤੋਂ 500 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਦੀ ਸਿਧਾਂਤਕ ਮਨਜ਼ੂਰੀ ਲੈ ਲਈ ਗਈ ਹੈ। ਜਲਦ ਹੀ ਇਸਤੇ ਕੰਮ ਸ਼ੁਰੂ ਕਰਾਂਗੇ।

Click to comment

Leave a Reply

Your email address will not be published.

Most Popular

To Top