ਸੁੰਦਰ ਕੁੜੀਆਂ ਦਾ ਮੁਕਾਬਲਾ ਕਰਵਾਉਣ ਵਾਲੇ ਪਿਓ-ਪੁੱਤ ਗ੍ਰਿਫ਼ਤਾਰ, ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸ਼ੁਰੂ

 ਸੁੰਦਰ ਕੁੜੀਆਂ ਦਾ ਮੁਕਾਬਲਾ ਕਰਵਾਉਣ ਵਾਲੇ ਪਿਓ-ਪੁੱਤ ਗ੍ਰਿਫ਼ਤਾਰ, ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸ਼ੁਰੂ

ਬਠਿੰਡਾ ਸ਼ਹਿਰ ਦੇ ਨਿੱਜੀ ਹੋਟਲ ਵਿੱਚ ਸੁੰਦਰ ਕੁੜਾਂ ਦੇ ਮੁਕਾਬਲੇ ਦੇ ਸ਼ਹਿਰ ਵਿੱਚ ਲਾਏ ਗਏ ਵਿਵਾਦਤ ਪੋਸਟਰਾਂ ਨੂੰ ਲੈ ਕੇ ਬਠਿੰਡਾ ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਹੋਟਲ ਦੇ ਮਾਲਕ ਆਪਣੇ ਇਸ ਮਾਮਲੇ ਤੋਂ ਆਪਣੇ ਆਪ ਨੂੰ ਅਣਜਾਣ ਦੱਸ ਰਹੇ ਹਨ ਪਰ ਹਿੰਦੂ ਸੰਗਠਨ ਨੇ ਵੀ ਇਸ ਮਾਮਲੇ ਵਿੱਚ ਹੋਟਲ ਮਾਲਕ ਦੀ ਭੂਮਿਕਾ ਤੇ ਸਵਾਲ ਖੜ੍ਹੇ ਕੀਤੇ ਹਨ।

Man Arrested For Kidnapping, Raping Friend's 8-Year-Old Daughter: Cops

ਬਠਿੰਡਾ ਸ਼ਹਿਰ ਦੇ ਇੱਕ ਹੋਟਲ ਵਿੱਚ ਰੱਖੇ ਸੁੰਦਰ ਕੁੜੀਆਂ ਦੇ ਮੁਕਾਬਲੇ ਸਬੰਧੀ ਲਾਏ ਗਏ ਪੋਸਟਰਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਵਿੱਚ ਲਿਖਿਆ ਗਿਆ ਸੀ ਕਿ ਜਨਰਲ ਕੈਟਾਗਰੀ ਦੀਆਂ ਕੁੜੀਆਂ ਲਈ ਮੁਕਾਬਲੇ ਰੱਖੇ ਗਏ ਹਨ ਅਤੇ ਸਭ ਤੋਂ ਖੂਬਸੂਰਤ ਕੁੜੀ ਨੂੰ ਵਿਦੇਸ਼ੀ ਜਰਨਲ ਕਾਸਟ ਦੇ ਮੁੰਡੇ ਨਾਲ ਵਿਆਹ ਦਾ ਮੌਕਾ ਦਿੱਤਾ ਜਾਵੇਗਾ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਠਿੰਡਾ ਪੁਲਿਸ ਨੇ ਪੋਸਟਰ ਲਾਉਣ ਵਾਲੇ ਪਿਓ-ਪੁੱਤ ਖਿਲਾਫ਼ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਕੋਤਵਾਲੀ ਦੀ ਪੁਲਿਸ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਕਰਦਿਆਂ ਮਾਮਲੇ ਦੀ ਡੂੰਘਾਈ ਵਿੱਚ ਜਾ ਕੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ, ਹੋਟਲ ਮਾਲਕ ਨੇ ਕਿਹਾ ਕਿ ਉਨ੍ਹਾਂ ਦੇ ਹੋਟਲ ਵਿੱਚ ਅਜਿਹਾ ਕੋਈ ਪ੍ਰੋਗਰਾਮ ਬੁੱਕ ਨਹੀਂ ਕੀਤਾ ਗਿਆ ਸੀ, ਇਸ ਲਈ ਉਨ੍ਹਾਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਫਿਲਹਾਲ ਪੁਲਸ ਨੇ ਹੋਟਲ ਮਾਲਕ ਦੇ ਬਿਆਨ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ, ਆਉਣ ਵਾਲੇ ਦਿਨਾਂ ‘ਚ ਕੁਝ ਹੋਰ ਖੁਲਾਸੇ ਹੋ ਸਕਦੇ ਹਨ।

Leave a Reply

Your email address will not be published.