News

ਸੁੱਖੀ ਰੰਧਾਵਾ, ਰਾਜਾ ਵੜਿੰਗ ਤੇ ਗਾਇਕਾ ਅਫ਼ਸਾਨਾ ਖਾਨ ਪਹੁੰਚੇ ਸਿੱਧੂ ਦੇ ਘਰ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਤੇ ਗਾਇਕਾ ਅਫ਼ਸਾਨਾ ਖਾਨ ਅੱਜ ਸਵੇਰੇ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਿੰਡ ਮੂਸਾ ਵਿਖੇ ਅਫ਼ਸੋਸ ਕਰਨ ਪਹੁੰਚੇ। ਉਨ੍ਹਾਂ ਗਾਇਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ‘ਚ ਨਾਕਾਮ ਸਾਬਿਤ ਹੋਈ ਹੈ।

ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਰਿਪੋਰਟਾਂ ਮੁਤਾਬਕ 28 ਸਾਲਾ ਗਾਇਕ ਨੂੰ ਇੱਕ ਗੈਂਗਸਟਰ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਪੂਰਾ ਕਰੀਅਰ ਵੀ ਕਾਫੀ ਵਿਵਾਦਾਂ ‘ਚ ਰਿਹਾ ਸੀ।

ਸਿੱਧੂ ਮੂਸੇਵਾਲਾ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਸੀ। ਉਨ੍ਹਾਂ ਦਾ ਜਨਮ 11 ਜੂਨ 1993 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਹੋਇਆ ਸੀ। ਇਸ ਦੇ ਨਾਲ ਹੀ ਉਸ ਨੇ ਇੰਜੀਨੀਅਰਿੰਗ ਦੀ ਪੜ੍ਹਾਈ ਵੀ ਕੀਤੀ। ਬਾਅਦ ਵਿੱਚ ਸਿੱਧੂ ਕੈਨੇਡਾ ਦੇ ਬਰੈਂਪਟਨ ਵਿੱਚ ਰਹਿਣ ਲੱਗੇ।

Click to comment

Leave a Reply

Your email address will not be published.

Most Popular

To Top