Business

ਸੁੱਚਾ ਸਿੰਘ ਲੰਗਾਹ ਦੀ ਨਵੀਂ ਕ ਰ ਤੂ ਤ ਸੁਣਲੋ ਆਹ ਗੁਰਦੁਆਰੇ ਤੇ ਕ ਬ ਜ਼ਾ ਕੀਤਾ

ਪੰਥ ਵਿੱਚੋਂ ਛੇ ਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਤੇ ਰਤਨ ਸਿੰਘ ਜਫ਼ਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤ ਨ ਖਾ ਹੀ ਆ ਕਰਾਰ ਦੇ ਦਿੱਤਾ ਹੈ। ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਕੀਤਾ ਹੈ ਕਿ ਇਨ੍ਹਾਂ ਨੂੰ ਬਣੀਆਂ ਸਬ ਕਮੇਟੀਆਂ ਵਿੱਚੋਂ ਵੀ ਬਾਹਰ ਕੀਤਾ ਜਾਵੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆ ਦੇ ਸ਼ ਕੀਤਾ ਹੈ ਕਿ ਉਹ ਆਪਣੀ ਪਾਰਟੀ ‘ਚ ਜਾਂ ਚ ਕਰਨ ਤੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ

ਰੱਖਣ ਵਾਲੇ ਹੋਰ ਲੀਡਰਾਂ ਨੂੰ ਵੀ ਪਾਰਟੀ ਤੋਂ ਬਾਹਰ ਕੱਢਣ। ਇਸ ਤੋਂ ਇਲਾਵਾ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ ੜ ਤਾ ਲ ਕਰਨ ਲਈ ਸਬ-ਕਮੇਟੀ ਬਣਾ ਕੇ ਜਾਂਚ ਕਰਨ ਤੇ ਮਿਲਵਰਤਣ ਰੱਖਣ ਵਾਲਿਆਂ ਤੇ ਬਣਦੀ ਵਿਭਾਗੀ ਕਾ ਰ ਵਾ ਈ ਕੀਤੀ ਜਾਵੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਬਣਾਈਆਂ ਗਈਆਂ ਸਾਰੀਆਂ ਸਬ-ਕਮੇਟੀਆਂ ਵਿੱਚੋਂ ਇਨ੍ਹਾਂ ਦੋਵਾਂ ਮੈਂਬਰਾਂ ਨੂੰ ਹਟਾ ਦਿੱਤਾ ਜਾਵੇ। ਉੁਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਆਪਣੇ ਅਧਿਕਾਰੀਆਂ ਤੇ

ਕਰਮਚਾਰੀਆਂ ਬਾਰੇ ਪਤਾ ਲਾਵੇ। ਇੱਕ ਸਬ ਕਮੇਟੀ ਬਣਾ ਕੇ ਜਾਂਚ ਕੀਤੀ ਜਾਵੇ ਤੇ ਮਗਰੋਂ ਮਿਲਵਰਤਣ ਰੱਖਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਦੇਸ਼ ਦਿੱਤਾ ਕਿ ਉਹ ਪੰਥ ਵਿੱਚੋਂ ਛੇਕੇ ਸਾਬਕਾ ਅਕਾਲੀ ਮੰਤਰੀ ਨਾਲ ਮਿਲਵਰਤਣ ਰੱਖਣ ਵਾਲੇ ਆਪਣੇ ਆਗੂਆਂ ਦੀ ਆਪਣੇ ਪੱਧਰ ’ਤੇ ਜਾਂਚ ਕਰਕੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰੇ। ਯਾਦ ਰਹੇ ਸੋਮਵਾਰ ਰਾਤ ਸ਼੍ਰੋਮਣੀ ਕਮੇਟੀ ਨੇ ਵੀ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸਨੰਗਲ ਦੇ ਆਪਣੇ ਤਿੰਨ ਮੁ ਲਾ ਜ਼ ਮਾਂ- ਇੰਚਾਰਜ ਰਛਪਾਲ ਸਿੰਘ, ਗ੍ਰੰਥੀ ਖੁਸ਼ਵੰਤ ਸਿੰਘ ਤੇ ਕਥਾਵਾਚਕ ਭਾਈ ਹਰਮੀਤ ਸਿੰਘ ਨੂੰ ਇਸ ਮਾਮਲੇ ਵਿਚ ਡਿਊਟੀ ਦੌਰਾਨ ਕੁ ਤਾ ਹੀ ਵਰਤਣ ਦੇ ਦੋ ਸ਼ ਹੇਠ ਮੁਅੱਤਲ ਕਰ ਦਿੱਤਾ ਹੈ

Click to comment

Leave a Reply

Your email address will not be published. Required fields are marked *

Most Popular

To Top