ਸੂਬਾ ਸਰਕਾਰ ਦੇ ਕਾਰਜਕਾਲ ਦੇ ਅੰਤ ਤੱਕ ਪੰਜਾਬ ਸਿਰ ਹੋਵੇਗਾ ਲੱਖਾਂ-ਕਰੋੜਾਂ ਰੁਪਏ ਕਰਜ਼ੇ ਦਾ ਬੋਝ: ਬਾਜਵਾ

 ਸੂਬਾ ਸਰਕਾਰ ਦੇ ਕਾਰਜਕਾਲ ਦੇ ਅੰਤ ਤੱਕ ਪੰਜਾਬ ਸਿਰ ਹੋਵੇਗਾ ਲੱਖਾਂ-ਕਰੋੜਾਂ ਰੁਪਏ ਕਰਜ਼ੇ ਦਾ ਬੋਝ: ਬਾਜਵਾ

ਪੰਜਾਬ ਦੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਸਰਕਾਰ ਨੂੰ ਸੂਬੇ ਦੀ ਵਿੱਤੀ ਸਥਿਤੀ ਨੂੰ ਮੁੜ ਸੁਰਜੀਤ ਕਰਨ ਵਿੱਚ ਅਸਫ਼ਲ ਰਹਿਣ ਅਤੇ ਸੂਬੇ ਤੇ ਕਰਜ਼ੇ ਦੇ ਬੋਝ ਨੂੰ ਵਧਾਉਣ ਲਈ ਫਿਟਕਾਰ ਲਾਈ।

Cash taken out of system finds its way back in India | Mint

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਸੂਬੇ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੀ ਬਜਾਏ, ਸੂਬੇ ਦੀ ਆਰਥਿਕਤਾ ਨੂੰ ਇੰਨਾ ਨਾਜ਼ੁਕ ਬਣਾ ਦਿੱਤਾ ਹੈ ਕਿ ਉਹ ਸੂਬੇ ਵਿੱਚ ਜ਼ਰੂਰੀ ਗਤੀਵਿਧੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਹਰ ਸਮੇਂ ਫੰਡਾਂ ਦੀ ਭੀਖ ਮੰਗ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2022-23 ਦੀ ਤੀਜੀ ਤਿਮਾਹੀ ਵਿੱਚ 14,700 ਕਰੋੜ ਰੁਪਏ ਉਧਾਰ ਲੈਣ ਦੀ ਯੋਜਨਾ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਨੇ ਇਹ ਬਿਆਨ ਦਿੱਤਾ। ਉਹਨਾਂ ਕਿਹਾ ਕਿ ਫਰਵਰੀ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗਾਰੰਟੀ ਦਿੱਤੀ ਸੀ ਕਿ ਉਹ ਰੇਤ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਬੰਦ ਕਰ ਦੇਣਗੇ, ਜਿਸ ਦੇ ਨਤੀਜੇ ਵਜੋਂ 20,000 ਕਰੋੜ ਦਾ ਮਾਲੀਆ ਪੈਦਾ ਹੋਵੇਗਾ ਜਿਸ ਨਾਲ ਲੋਕਾਂ ਨੂੰ ਫ਼ਾਇਦਾ ਹੋਵੇਗਾ।

ਉਸ ਨੇ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਇਸੇ ਤਰ੍ਹਾਂ ਦੇ ਹੋਰ ਦਾਅਵੇ ਵੀ ਕੀਤੇ ਸਨ। ਉਹਨਾਂ ਦੇ ਸਾਰੇ ਵਾਅਦੇ ਅਤੇ ਗਾਰੰਟੀ ਸਪੱਸ਼ਟ ਤੌਰ ਤੇ ਵਿਅਰਥ ਸਾਬਿਤ ਹੋਈ ਹੈ ਅਤੇ ਸਿਰਫ਼ ਅੱਠ ਮਹੀਨਿਆਂ ਦੇ ਅਰਸੇ ਵਿੱਚ ਸੂਬੇ ਦੀ ਆਰਥਿਕਤਾ ਡਾਵਾਂਡੋਲ ਹੋ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਅੰਤ ਤੱਕ ਸੂਬੇ ਤੇ 2.65 ਲੱਖ ਕਰੋੜ ਦੇ ਕਰਜ਼ੇ ਦਾ ਬੋਝ ਪਾ ਦੇਵੇਗੀ।

ਹੁਣ ਉਹ ਸਾਬਿਤ ਹੋ ਗਿਆ ਹੈ ਕਿ ਕੇਜਰੀਵਾਲ ਅਤੇ ਮਾਨ ਨੇ ਬਦਲਾਅ ਦੇ ਨਾਂ ਤੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ। ਬਾਜਵਾ ਨੇ ਕਿਹਾ ਕਿ ਸਵੈ-ਪ੍ਰਚਾਰ ਤੇ ਲਾਪਰਵਾਹੀ ਨਾਲ ਕਰੋੜਾਂ ਰੁਪਏ ਖਰਚਣ, ਕਾਫ਼ਿਲੇ ਵਿੱਚ ਹੋਰ ਵਾਹਨ ਸ਼ਾਮਲ ਕਰਨ ਅਤੇ ਚੋਣਾਂ ਵਾਲੇ ਸੂਬੇ ਗੁਜਰਾਤ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਬਜਾਏ, ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਵਿੱਤੀ ਸਿਹਤ ਦੀ ਬਿਹਤਰੀ ਲਈ ਗੰਭੀਰ ਕਦਮ ਚੁੱਕਣੇ ਚਾਹੀਦੇ ਹਨ।

ਕਥਿਤ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ ਘੋਟਾਲੇ ਬਾਰੇ ਬਾਜਵਾ ਨੇ ਕਿਹਾ ਕਿ ਸਰਕਾਰ ਅਤੇ ਜਾਂਚ ਏਜੰਸੀਆਂ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਸਾਰੇ ਉਮੀਦਵਾਰ ਇਸ ਕਥਿਤ ਧੋਖਾਧੜੀ ਵਿੱਚ ਸ਼ਾਮਲ ਨਹੀਂ ਹਨ।

Leave a Reply

Your email address will not be published.