News

ਸੂਬਾ ਸਰਕਾਰ ਨੇ ਕੇਂਦਰ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਲਾਇਆ ਇਲਜ਼ਾਮ

ਪੰਜਾਬ ਦੀ ਰਾਜਨੀਤੀ ਵਿੱਚ ਇੱਕ ਚਿੱਠੀ ਨੇ ਭੂਚਾਲ ਲਿਆ ਦਿੱਤਾ ਹੈ। ਕੇਂਦਰੀ ਗ੍ਰਹਿ ਵਿਭਾਗ ਨੇ 17 ਮਾਰਚ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਚਿੱਠੀ ਲਿਖ ਕੇ ਕਿਹਾ ਕਿ, “ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਕੰਮ ਕਰਨ ਵਾਲੇ ਯੂਪੀ ਬਿਹਾਰ ਤੋਂ ਆਉਣ ਵਾਲੇ ਖੇਤੀ ਮਜ਼ਦੂਰਾਂ ਨੂੰ ਨਸ਼ੇ ਦਾ ਆਦੀ ਬਣਾ ਕੇ ਬੰਧੁਆ ਮਜ਼ਦੂਰੀ ਕਰਵਾਈ ਜਾਂਦੀ ਹੈ।

ਇੰਨਾ ਹੀ ਨਹੀਂ ਉਹਨਾਂ ਤੋਂ ਕੰਮ ਜ਼ਿਆਦਾ ਕਰਵਾ ਕੇ ਤਨਖ਼ਾਹ ਘੱਟ ਦਿੱਤੀ ਜਾਂਦੀ ਹੈ।” ਚਿੱਠੀ ਵਿੱਚ ਬੀਐਸਐਫ ਤੋਂ ਮਿਲੀ ਜਾਣਕਾਰੀ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਮੁਤਾਬਕ ਸਾਲ 2019-20 ਵਿੱਚ 58 ਖੇਤੀ ਮਜ਼ਦੂਰਾਂ ਨੂੰ ਛਡਾਇਆ ਗਿਆ ਸੀ, ਹਾਲਾਂਕਿ ਪੰਜਾਬ ਦੀਆਂ ਪਾਰਟੀਆਂ ਇਸ ਅੰਦੋਲਨਕਾਰੀ ਕਿਸਾਨਾਂ ਨੂੰ ਤੋੜਨ ਵਾਲਾ ਕਦਮ ਦਸ ਰਹੀਆਂ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਹ ਸਰਾਸਰ ਗਲਤ ਹੈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਨੂੰ ਤਤਕਾਲ ਅਪਣੀ ਚਿੱਠੀ ਵਾਪਸ ਲੈਣੀ ਚਾਹੀਦੀ ਹੈ ਅਤੇ ਪੰਜਾਬ ਦੇ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮਨ ਵਿੱਚ ਪੰਜਾਬ ਦੇ ਕਿਸਾਨਾਂ ਪ੍ਰਤੀ ਨਫ਼ਰਤ ਪੈਦਾ ਹੋ ਗਈ ਹੈ, ਉਹ ਹਰ ਚੀਜ਼ ’ਤੇ ਆਰੋਪ ਲਗਾਉਣ ਲਗਦੇ ਹਨ, ਉਹਨਾਂ ਜੋ ਲਿਖਿਆ ਉਸ ਦਾ ਸਬੂਤ ਦੇਵੇ। ਭਾਜਪਾ ਆਗੂ ਤਰੁਣ ਚੁਗ ਨੇ ਕਿਹਾ, ਨਾ ਇਹ ਚਿੱਠੀ ਨਾ ਮਜ਼ਦੂਰਾਂ ਦੇ ਖਿਲਾਫ਼ ਹੈ ਨਾ ਹੀ ਕਿਸਾਨਾਂ ਦੇ ਖਿਲਾਫ਼ ਹੈ। ਕੇਂਦਰੀ ਗ੍ਰਹਿ ਵਿਭਾਗ ਨੇ ਬੀਐਸਐਫ ਦੀ ਜਾਣਕਾਰੀ ਮੁਤਾਬਕ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਸਾਵਧਾਨ ਕੀਤਾ ਹੈ।

Click to comment

Leave a Reply

Your email address will not be published. Required fields are marked *

Most Popular

To Top