ਸੂਬਾ ਸਰਕਾਰ ਨੇ ਦੀਵਾਲੀ ’ਤੇ ਸਫ਼ਾਈ ਕਰਮਚਾਰੀਆਂ ਨੂੰ ਦਿੱਤਾ ਤੋਹਫ਼ਾ, 4000 ਦੇ ਕਰੀਬ ਕਰਮਚਾਰੀ ਕੀਤੇ ਪੱਕੇ

 ਸੂਬਾ ਸਰਕਾਰ ਨੇ ਦੀਵਾਲੀ ’ਤੇ ਸਫ਼ਾਈ ਕਰਮਚਾਰੀਆਂ ਨੂੰ ਦਿੱਤਾ ਤੋਹਫ਼ਾ, 4000 ਦੇ ਕਰੀਬ ਕਰਮਚਾਰੀ ਕੀਤੇ ਪੱਕੇ

ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਸੀ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵਿੱਚ ਕੱਚੇ ਤੌਰ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਵੀ ਕੀਤਾ ਗਿਆ ਸੀ।

ਹੁਣ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ, ਇਸੇ ਤਹਿਤ ਸੂਬਾ ਸਰਕਾਰ ਵੱਲੋਂ 4000 ਦੇ ਕਰੀਬ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ, ਜਿਹਨਾਂ ਨੂੰ ਕੈਬਨਿਟ ਮੰਤਰੀ ਇੰਦਰਵੀਰ ਨਿੱਝਰ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ, ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ।

ਇਸ ਤਹਿਤ ਓਹਨਾਂ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਓਹਨਾਂ ਕਿਹਾ ਕਿ ਪਿਛਲੇ ਸਮੇਂ ਚ ਸਰਕਾਰ ਵੱਲੋਂ 9 ਹਜ਼ਾਰ ਅਧਿਆਪਕਾਂ ਨੂੰ ਵੀ ਪੱਕਾ ਕੀਤਾ ਗਿਆ ਸੀ, ਇਸ ਦੇ ਨਾਲ ਹੀ ਸਾਰੇ ਮੁਲਾਜਮਾਂ ਵੱਲ ਧਿਆਨ ਦਿੱਤਾ ਜਾ ਰਿਹਾ ਅਤੇ ਸਮਾਂ ਆਉਣ ਤੇ ਹਰ ਵਿਭਾਗ ਦੇ ਕਰਮਚਾਰੀਆਂ ਕਾਨੂੰਨ ਅਨੁਸਾਰ ਪੱਕਾ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਦੀਵਾਲੀ ਮੌਕੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਕੇ ਵੱਡਾ ਤੋਹਫਾ ਦਿੱਤਾ ਗਿਆ ਹੈ।

Leave a Reply

Your email address will not be published.