Punjab

ਸੂਬਾ ਸਰਕਾਰ ਨੇ 1 ਲੱਖ ਨੌਕਰੀਆਂ ਦੇਣ ਦਾ ਕੀਤਾ ਐਲਾਨ

ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ ਹੈ। ਨਾਲ ਹੀ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚਾ ਵੀ ਸਰਕਾਰ ਚੁੱਕੇਗੀ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੁਜ਼ਗਾਰ ਮੇਲੇ ਦੀ ਮੁਹਿੰਮ ਤਹਿਤ ਪਟਿਆਲਾ ‘ਚ ਸਮਾਪਤੀ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਫ਼ੈਸਲਾ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸੂਬਾ ਸਰਕਾਰ ਇਸ ਸਾਲ 50 ਹਜ਼ਾਰ ਅਤੇ ਅਗਲੇ ਸਾਲ 50 ਹਜ਼ਾਰ ਨੌਕਰੀਆਂ ਦੇਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹੋਇਆ ਕੋਰੋਨਾ

ਕੈਪਟਨ ਅਮਰਿੰਦਰ ਸਿੰਘ 6ਵੇਂ ਰੁਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ਉੱਤੇ ਐਲਾਨ ਕੀਤਾ ਹੈ। ਇਸ ਮੌਕੇ ਰਾਹੁਲ ਗਾਂਧੀ, ਸੁਨੀਲ ਜਾਖੜ ਅਤੇ ਪੰਜਾਬ ਦੇ ਕਈ ਮੰਤਰੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਦੌਰਾਨ ਪੰਜਾਬ ਦੇ ਯੂਥ ਨਾਲ ਵਾਅਦਾ ਕੀਤਾ ਸੀ ਕਿ ਘਰ ਘਰ ਨੌਕਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਹੁਣ ਆਏ ਟਰੈਕਟਰਾਂ ਲਈ ਨਵੇਂ ਨਿਯਮ ਅਕਤੂਬਰ 2021 ਤੋਂ ਹੋਣਗੇ ਲਾਗੂ

ਦਸ ਦਈਏ ਕਿ ਪੰਜਾਬ ਵਿੱਚ ਖੇਤੀ ਬਿੱਲਾਂ ਨੂੰ ਲੈ ਕੇ ਮਾਮਲਾ ਪੂਰਾ ਭਖਿਆ ਹੋਇਆ ਹੈ। ਪੰਜਾਬ ਦੇ ਕਿਸਾਨ ਸੜਕਾਂ ਤੇ ਉੱਤਰ ਆਏ ਹਨ ਤੇ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਖੇਤੀ ਬਿੱਲਾਂ ਨੂੰ ਰੱਦ ਕਰ ਦਿੱਤਾ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਬਿੱਲ ਉਹਨਾਂ ਲਈ ਮਾਰੂ ਹਨ ਇਸ ਲਈ ਇਹਨਾਂ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ।  

Click to comment

Leave a Reply

Your email address will not be published. Required fields are marked *

Most Popular

To Top