News

ਸੂਬੇ ‘ਚ 23 ਕਤਲ ਹੋ ਗਏ ਪਰ ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਵਿੱਚ ਰੁਝੇ ਹੋਏ ਹਨ: ਨਵਜੋਤ ਸਿੱਧੂ

ਨਵਜੋਤ ਸਿੱਧੂ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਮੈਡੀਕਲ ਹਸਪਤਾਲ ਵਿੱਚ ਪੁੱਜੇ। ਹਸਪਤਾਲ ਵਿੱਚ ਖੇਮਕਰਨ ਹਲਕੇ ਦੇ ਕਾਂਗਰਸੀ ਵਰਕਰ ਦਾ ਹਾਲ-ਚਾਲ ਪੁੱਛਿਆ। ਫਾਇਰਿੰਗ ਵਿੱਚ ਜ਼ਖ਼ਮੀ ਹੋਇਆ ਪਿੰਡ ਗਜਲ ਦਾ ਰਹਿਣ ਵਾਲਾ ਕਾਂਗਰਸੀ ਵਰਕਰ ਇੱਥੇ ਜੇਰੇ ਇਲਾਜ ਹੈ। ਇਸ ਦੌਰਾਨ ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ਤੇ ਲਾਅ ਐਂਡ ਆਰਡਰ ਮਾਮਲੇ ਤੇ ਖੁੱਲ੍ਹ ਕੇ ਹਮਲਾ ਕੀਤਾ।

Arvind Kejriwal, Bhagwant Mann hold roadshow in Ahmedabad ahead of Gujarat  polls

ਉਹਨਾਂ ਕਿਹਾ ਕਿ ਸਰਕਾਰ ਦਾ ਮੁੱਢਲਾ ਫਰਜ ਹੁੰਦਾ ਹੈ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ ਪਰ ਇਹ ਸਥਿਤੀ ਪਿਛਲੇ 20-25 ਦਿਨਾਂ ਵਿੱਚ ਵਿਗੜ ਗਈ ਹੈ। ਇਸ ਤੇ ਹੁਣ ਸਾਨੂੰ ਬੋਲਣਾ ਹੀ ਪਊ। ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ 23 ਕਤਲ ਹੋ ਗਏ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਦੀਆਂ ਠੰਡੀਆਂ ਹਵਾਵਾਂ ’ਚੋਂ ਬਾਹਰ ਨਹੀਂ ਨਿਕਲ ਰਹੇ।

ਉਹਨਾਂ ਕਿਹਾ ਕਿ ਸਰਕਾਰ ਨੇ ਸਸਤੀ ਬਿਜਲੀ ਦੇਣ ਦੀ ਗੱਲ ਕਹੀ ਸੀ ਪਰ ਹਾਲਾਤ ਕੀ ਹਨ ਸਭ ਨੂੰ ਪਤਾ ਹੈ। ਸੂਬੇ ਵਿੱਚ ਇਹੀ ਹਾਲ ਰੇਤ ਦਾ ਹੈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਵੀ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ ਤੇ ਮੁੱਖ ਮੰਤਰੀ ਆਪਣੇ ਸੂਬੇ ਨੂੰ ਛੱਡ ਕੇ ਬਾਕੀ ਸੂਬਿਆਂ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ।

ਸਿੱਧੂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਸਾਰੇ ਐਸਐਸਪੀਜ਼ ਨੂੰ ਪੱਤਰ ਲਿਖ ਕੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਭੂਮਿਕਾ ਦੱਸੀ ਤੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਕਾਨੂੰਨ ਤੇ ਵਿਵਸਥਾ ਦੇ ਮੁੱਦੇ ‘ਤੇ ਸਿਰਫ਼ ਪੁਲਿਸ ਕਮਿਸ਼ਨਰ ਤੇ ਐਸਐਸਪੀ ਹੀ ਜ਼ਿੰਮੇਵਾਰ ਹੋਣਗੇ।

Click to comment

Leave a Reply

Your email address will not be published.

Most Popular

To Top