ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਿਲੀ ਪ੍ਰਵਾਨਗੀ

 ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਿਲੀ ਪ੍ਰਵਾਨਗੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦਿੱਤੀ। ਮੰਤਰੀ ਮੰਡਲ ਨੇ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

May be an image of 6 people, people sitting and pizza

ਉੱਥੇ ਹੀ ਸਕੂਲ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਅਸਾਮੀਆਂ ਸਮੇਤ ਹੁਣ ਤੱਕ ਕੁੱਲ 20166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮ ਹੋ ਚੁੱਕੇ ਹਨ। ਪੰਜਾਬ ਕਾਂਗਰਸ ਵੱਲੋਂ ਵੋਟਾਂ ਲੈਣ ਲਈ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਲੰਧਰ ਪਹੁੰਚੇ ਮੁੱਖ ਮੰਤਰੀ ਨੇ ਜਲੰਧਰ ਲਈ 200 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ ਹੈ।

ਇਸ ਵਿੱਚ ਬੂਟਾ ਮੰਡੀ ਵਿਖੇ ਡਾ.ਬੀਆਰ ਅੰਬੇਡਕਰ ਕਾਲਜ ਲਈ 11.46 ਕਰੋੜ, ਸਤਿਗੁਰੂ ਕਬੀਰ ਭਵਨ ਲਈ 2.71 ਕਰੋੜ ਰੁਪਏ, ਬਸਤੀ ਦਾਨਿਸ਼ਮੰਡਾ ਵਿਖੇ ਸਟੌਰਮ ਵਾਟਰ ਸੀਵਰੇਜ ਲਈ 20.99 ਕਰੋੜ ਰੁਪਏ ਅਤੇ ਸਪੋਰਟਸ ਹੱਬ 8 ਕਰੋੜ ਰੁਪਏ ਬਰਲਟਨ ਪਾਰਕ ਲਈ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਦਮਪੁਰ ਲਈ ਸਰਕਾਰੀ ਕਾਲਜ ਕਰਤਾਰਪੁਰ ਅਤੇ ਆਦਮਪੁਰ ਨੂੰ ਸਬ ਡਵੀਜ਼ਨ ਦਾ ਦਰਜਾ ਦੇਣ ਦਾ ਐਲਾਨ ਕੀਤਾ।  

Leave a Reply

Your email address will not be published.