ਸੂਰੀ ਦੇ ਕੇਸ ਦੇ ਮੁਲਜ਼ਮ ਸੰਦੀਪ ਸੰਨੀ ਨੂੰ ਅਦਾਲਤ ਨੇ ਭੇਜਿਆ ਜੇਲ੍ਹ, ਸਵੇਰੇ ਅਦਾਲਤ ’ਚ ਕੀਤਾ ਸੀ ਪੇਸ਼  

 ਸੂਰੀ ਦੇ ਕੇਸ ਦੇ ਮੁਲਜ਼ਮ ਸੰਦੀਪ ਸੰਨੀ ਨੂੰ ਅਦਾਲਤ ਨੇ ਭੇਜਿਆ ਜੇਲ੍ਹ, ਸਵੇਰੇ ਅਦਾਲਤ ’ਚ ਕੀਤਾ ਸੀ ਪੇਸ਼  

ਸੁਧੀਰ ਸੂਰੀ ਮਾਮਲੇ ‘ਚ ਸੰਦੀਪ ਸੰਨੀ ਨੂੰ ਅੰਮ੍ਰਿਤਸਰ ਪੁਲਿਸ ਨੇ ਅੱਜ ਸਵੇਰੇ ਹੀ ਅਦਾਲਤ ‘ਚ ਪੇਸ਼ ਕੀਤਾ ਸੀ। ਸੰਦੀਪ ਦਾ ਅੱਜ ਦੋ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਸੰਨੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਸੁਰੱਖਿਆ ਪ੍ਰਬੰਧਾਂ ਕਾਰਨ ਪੁਲਿਸ ਨੇ ਚੁੱਪ-ਚਾਪ ਸੰਦੀਪ ਸੰਨੀ ਨੂੰ ਅੱਜ ਸਵੇਰੇ 9 ਵਜੇ ਕੋਰਟ ‘ਚ ਪੇਸ਼ ਕਰ ਦਿੱਤਾ।

Sudhir Suri Murder: Punjab Police Gets 7-Day Remand Of Accused Sandeep  Singh Sunny

ਇਸ ਤੋਂ ਬਾਅਦ ਅਦਾਲਤ ਵੱਲੋਂ ਸੰਦੀਪ ਸਿੰਘ ਸੰਨੀ ਨੂੰ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਤਾਂ ਮੌਕੇ ‘ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਘਟਨਾ ਵਾਲੇ ਦਿਨ ਕਿਹੜੇ-ਕਿਹੜੇ ਪੁਲਿਸ ਕਰਮਚਾਰੀ ਗੈਰ-ਹਾਜ਼ਰ ਸਨ। ਦੱਸ ਦੇਈਏ ਕਿ ਜਦੋਂ ਸੁਧੀਰ ਸੂਰੀ ਦਾ ਕਤਲ ਹੋਇਆ ਤਾਂ ਉਹ ਆਪਣੇ ਸਾਥੀਆਂ ਸਮੇਤ ਗੋਪਾਲ ਮੰਦਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਿਹਾ ਸੀ। ਉਸ ਨੂੰ ਮਨਾਉਣ ਲਈ ਇੱਕ ਏਸੀਪੀ ਰੈਂਕ ਦਾ ਅਧਿਕਾਰੀ ਅਤੇ ਦੋ ਐਸਐਚਓ ਵੀ ਮੌਕੇ ’ਤੇ ਮੌਜੂਦ ਸਨ। ਐਸਆਈਟੀ ਘਟਨਾ ਸਮੇਂ ਇਨ੍ਹਾਂ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਦੀ ਵੀ ਜਾਂਚ ਕਰ ਰਹੀ ਹੈ।

Leave a Reply

Your email address will not be published.