ਸੇਵਾ ਕੇਂਦਰਾਂ ਤੋਂ ਇਨ੍ਹਾਂ ਸੇਵਾਵਾਂ ਲਈ ਨਹੀਂ ਭਰਨੇ ਪੈਣਗੇ ਫਾਰਮ, ਨਹੀਂ ਹੋਣਾ ਪਵੇਗਾ ਖੱਜਲ-ਖੁਆਰ

 ਸੇਵਾ ਕੇਂਦਰਾਂ ਤੋਂ ਇਨ੍ਹਾਂ ਸੇਵਾਵਾਂ ਲਈ ਨਹੀਂ ਭਰਨੇ ਪੈਣਗੇ ਫਾਰਮ, ਨਹੀਂ ਹੋਣਾ ਪਵੇਗਾ ਖੱਜਲ-ਖੁਆਰ

ਸੇਵਾ ਕੇਂਦਰਾਂ ਤੋਂ ਵੱਖ-ਵੱਖ ਛੇ ਤਰ੍ਹਾਂ ਦੀਆਂ ਸੇਵਾਵਾਂ ਲਈ ਫਾਰਮ ਭਰਨ ਦੀ ਲੋੜ ਨਹੀਂ ਹੈ। ਇਹਨਾਂ ਸੇਵਾਵਾਂ ਵਿੱਚ ਆਮਦਨ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜਨ ਆਈਡੀ ਕਾਰਡ, ਆਦਮਨ ਤੇ ਖਰਚਾ ਸਰਟੀਫਿਕੇਟ ਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਸ਼ਾਮਲ ਹਨ।

Boards outside Sewa Kendra to display facilitation charges - YesPunjab.com

ਇਸ ਬਾਰੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਹੁਣ ਸੇਵਾ ਕੇਂਦਰਾਂ ਤੋਂ ਵੱਖ-ਵੱਖ ਛੇ ਤਰ੍ਹਾਂ ਦੀਆਂ ਸੇਵਾਵਾਂ ਲਈ ਫਾਰਮ ਭਰਨ ਦੀ ਲੋੜ ਨਹੀਂ ਹੈ।

Bhagwant Mann - Wikipedia

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਸ ਵਿੱਚ ਆਮਦਨ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈਡੀ ਕਾਰਡ, ਆਮਦਨ ਤੇ ਖਰਚਾ ਸਰਟੀਫਿਕੇਟ ਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਸ਼ਾਮਲ ਹਨ, ਲਈ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੇਵਾਵਾਂ ਲੈਣ ਲਈ ਵਿਅਕਤੀਆਂ ਵੱਲੋਂ ਫਾਰਮ ਭਰਿਆ ਜਾਂਦਾ ਸੀ ਪਰ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਹੁਣ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਵਿਅਕਤੀ ਆਪਣੀ ਪਛਾਣ ਤੇ ਪਤੇ ਦਾ ਅਸਲ ਸਬੂਤ ਦੇ ਆਧਾਰ ’ਤੇ ਸੇਵਾ ਨਾਲ ਸਬੰਧਤ ਦਸਤਾਵੇਜ਼ਾਂ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

 

Leave a Reply

Your email address will not be published.