ਸੇਵਾ ਸਿੰਘ ਸੇਖਵਾਂ ‘ਆਪ’ ’ਚ ਹੋਏ ਸ਼ਾਮਲ, ਲੋਕਾਂ ਨੇ ਕੀਤਾ ਕੇਜਰੀਵਾਲ ਦਾ ਜ਼ਬਰਦਸਤ ਵਿਰੋਧ

ਸੇਵਾ ਸਿੰਘ ਸੇਖਵਾਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਰ ਇਸ ਦੇ ਚਲਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਲੋਕਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਲੋਕਾਂ ਹੱਥਾਂ ਵਿੱਚ ਬੈਨਰ ਫੜ ਕੇ ਉਹਨਾਂ ਦਾ ਵਿਰੋਧ ਕੀਤਾ। ਇਹਨਾਂ ਪੋਸਟਰਾਂ ਤੇ ਲਿਖਿਆ ਹੋਇਆ ਸੀ ਕਿ ਕੇਜਰੀਵਾਲ ਕਿਸਾਨਾਂ ਦਾ ਵਿਰੋਧੀ ਹੈ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਐਫਆਈਆਰ ਦਰਜ ਕਰਵਾ ਰਿਹਾ ਹੈ।

ਕੁਝ ਦਿਨ ਪਹਿਲਾਂ ਇਹ ਖ਼ਬਰ ਪ੍ਰਾਪਤ ਹੋਈ ਸੀ ਕਿ ਸੇਵਾ ਸਿੰਘ ਸੇਖਵਾਂ ਨੇ ਆਪ ਦੇ ਸਹਿ-ਇੰਚਾਰਜ ਰਾਘਵ ਚੱਢਾ ਨਾਲ ਮੋਹਾਲੀ ਵਿਖੇ ਮੁਲਾਕਾਤ ਕੀਤੀ ਸੀ, ਉੱਥੇ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਤੈਅ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਪਿੰਡ ਸੇਖਵਾਂ ਵਿੱਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸੇਵਾ ਸਿੰਘ ਸੇਖਵਾਂ ਨੇ ਝਾੜੂ ਫੜ੍ਹ ਲਿਆ।
ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਆਪ ਸੁਪਰੀਮੋ ਕੇਜਰੀਵਾਲ ਉਹਨਾਂ ਵਰਗੇ ਇੱਕ ਸਾਧਾਰਨ ਬੰਦੇ ਦੀ ਖ਼ਬਰ ਲੈਣ ਇੱਥੇ ਪਹੁੰਚੇ ਹਨ ਅਤੇ ਉਹਨਾਂ ਵਰਗਾ ਮਹਾਨ ਵਿਅਕਤੀ ਕੋਈ ਨਹੀਂ ਹੈ। ਇਸ ਮੌਕੇ ਅਕਾਲੀ ਦਲ ਨਾਲ ਰੋਸ ਪ੍ਰਗਟ ਕਰਦਿਆਂ ਸੇਖਵਾਂ ਨੇ ਕਿਹਾ ਕਿ ਸਾਡੀ ਤਿੰਨ ਪੀੜ੍ਹੀਆਂ ਦੀ ਸੇਵਾ ਹੋਣ ਦੇ ਬਾਵਜੂਦ ਇੱਕ ਵੀ ਅਕਾਲੀ ਦਲ ਦਾ ਇੱਕ ਵੀ ਸਾਥੀ ਉਹਨਾਂ ਦੀ ਖ਼ਬਰ ਲੈਣ ਨਹੀਂ ਆਇਆ।
