ਸੈਪਟਿਕ ਟੈਂਕ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ ਤਿੰਨ ਮਜ਼ਦੂਰਾਂ ਦੀ ਗਈ ਜਾਨ, ਪਰਿਵਾਰ ’ਚ ਸੋਗ ਦੀ ਲਹਿਰ

 ਸੈਪਟਿਕ ਟੈਂਕ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ ਤਿੰਨ ਮਜ਼ਦੂਰਾਂ ਦੀ ਗਈ ਜਾਨ, ਪਰਿਵਾਰ ’ਚ ਸੋਗ ਦੀ ਲਹਿਰ

ਕਾਨਪੁਰ ਜ਼ਿਲ੍ਹੇ ਦੇ ਬਰਾੜ ਇਲਾਕੇ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਨਿਰਮਾਣ ਅਧੀਨ ਘਰ ਵਿੱਚ ਬਣੇ ਸੈਪਟਿਕ ਟੈਂਕ ਵਿਚੋਂ ਜ਼ਹਿਰੀਲੀ ਗੈਸ ਚੜ੍ਹਨ ਕਰਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਕਾਨਪੁਰ ਦੇ ਡਿਪਟੀ ਕਮਿਸ਼ਨਰ ਦੱਖਣ ਨੇ ਦੱਸਿਆ ਕਿ ਬਾਲ ਗੋਵਿੰਦ ਨਾਂ ਦਾ ਠੇਕੇਦਾਰ ਬਰਾੜ ਇਲਾਕੇ ਵਿੱਚ ਸਥਿਤ ਮਾਲਵੀਆ ਨਗਰ ਵਿੱਚ ਮਕਾਨ ਬਣਵਾ ਰਿਹਾ ਸੀ।

ਇਸ ਨੂੰ ਬਣਾਉਣ ਲਈ ਕਈ ਮਜ਼ਦੂਰ ਕੰਮ ਕਰ ਰਹੇ ਸਨ। ਇਹ ਮਜ਼ਦੂਰ ਘਰ ਦੇ ਨਿਰਮਾਣ ਅਧੀਨ ਸੈਪਟਿਕ ਟੈਂਕ ਵਿੱਚ ਗਏ ਸਨ ਕਿ ਇਸ ਦੌਰਾਨ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਏ। ਉਹਨਾਂ ਨੇ ਦੱਸਿਆ ਕਿ ਠੇਕੇਦਾਰ ਨੇ ਤਿੰਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਉਹ ਬਾਹਰ ਆ ਗਿਆ।

ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਤਿੰਨਾਂ ਮਜ਼ਦੂਰਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਇੱਕ ਮਜ਼ਦੂਰ ਦੀ ਮੌਤ ਹੋ ਚੁੱਕੀ ਸੀ। ਉਹਨਾਂ ਦੱਸਿਆ ਕਿ ਅੰਕਿਤ ਅਤੇ ਅਮਿਤ ਨੂੰ ਰੀਜੈਂਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਮਿਲਣ ’ਤੇ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

Leave a Reply

Your email address will not be published.