News

ਸੋਨੀਆ ਗਾਂਧੀ ਕਿਸਾਨਾਂ ਦਾ ਸਮਰਥਨ ਦੇਣ ਲਈ ਕਰਨਗੇ ਇਹ ਕੰਮ

ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅਪਣਾ ਅੰਦੋਲਨ ਹੋਰ ਤੇਜ਼ ਕਰਨ ਲਈ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਹ ਬੰਦ ਅੱਜ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤਕ ਜਾਰੀ ਰਹੇਗਾ।

ਕਾਂਗਰਸ ਸਮੇਤ ਕਈ ਸਿਆਸੀ ਪਾਰਟੀਆਂ ਨੇ ਕਿਸਾਨਾਂ ਦੇ ਇਸ ਬੰਦ ਦਾ ਸਮਰਥਨ ਕੀਤਾ ਹੈ। ਇਸ ਦੌਰਾਨ ਹੀ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਨੇ ਦਸਿਆ ਕਿ ਸੋਨੀਆ ਗਾਂਧੀ ਕਿਸਾਨਾਂ ਦੇ ਸਮਰਥਨ ਵਿੱਚ ਇਸ ਸਾਲ ਅਪਣਾ ਜਨਮਦਿਨ ਨਹੀਂ ਮਨਾਉਣਗੇ।

ਡੋਟਾਸਰਾ ਨੇ ਇਕ ਪ੍ਰੈਸ ਕਾਨਫਰੰਸ ਵਿੱਚ ਇਸ ਦੀ ਜਾਣਕਾਰੀ ਦਿੱਤੀ ਹੈ। ਡੋਟਾਸਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਾਂਗਰਸ ਦੇ ਕਾਰਕੁੰਨ ਕਿਸਾਨਾਂ ਦੇ ਨਾਲ ਖੜੇ ਹੋ ਕੇ ਮੋਢੇ ਨਾਲ ਮੋਢਾ ਜੋੜ ਕੇ ਡਟਣਗੇ।

ਉਹਨਾਂ ਨੇ ਮੋਦੀ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਹੱਕਾਂ ਤੇ ਡਾਕਾ ਮਾਰਨ ਜਾ ਰਹੀ ਹੈ। ਮੰਗਲਵਾਰ ਭਾਰਤ ਬੰਦ ਤੋਂ ਬਾਅਦ ਮੋਦੀ ਸਰਕਾਰ ਦੇ ਸਰਦੀ ਵਿੱਚ ਪਸੀਨੇ ਛੁੱਟ ਜਾਣਗੇ।

Click to comment

Leave a Reply

Your email address will not be published.

Most Popular

To Top