News

ਸੋਨੀਆ ਤੇ ਰਾਹੁਲ ਗਾਂਧੀ ਨੂੰ ਕੱਲ੍ਹ ਮਿਲਣਗੇ ਨਵਜੋਤ ਸਿੱਧੂ, ਖਤਮ ਹੋਵੇਗਾ ਪੰਜਾਬ ਕਾਂਗਰਸ ਕਲੇਸ਼?

ਪੰਜਾਬ ਕਾਂਗਰਸ ਦਾ ਕਲੇਸ਼ ਮੁੱਕਣ ਦਾ ਨਾਮ ਨਹੀਂ ਲੈ ਰਿਹਾ। ਇਸ ਦਰਮਿਆਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਦਾ ਬੁਲਾਵਾ ਆ ਗਿਆ ਹੈ। ਨਵਜੋਤ ਸਿੰਘ ਸਿੱਧੂ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਸਿੱਧੂ ਨੂੰ ਕਾਂਗਰਸ ਹਾਈਕਮਾਨ ਦੇ ਬੁਲਾਵੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਹਲਚਲ ਪੈਦਾ ਹੋ ਗਈ ਹੈ ਅਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਨਵਜੋਤ ਸਿੱਧੂ ਤੇ ਆ ਕੇ ਟਿੱਕ ਗਈਆਂ ਹਨ।

Will disgruntled Navjot Singh Sidhu go back to BJP? | India News | Zee News

ਸਿਆਸੀ ਮਾਹਰਾਂ ਦਾ ਇਹ ਵੀ ਕਹਿਣਾ ਹੈ ਕਿ ਕਾਂਗਰਸ ਹਾਈ ਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਸੰਭਵ ਹੈ ਕਿ ਕੱਲ੍ਹ ਸਿੱਧੂ ਦੀ ਹਾਈਕਮਾਨ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਦਾ ਕਲੇਸ਼ ਠੱਲ੍ਹ ਜਾਵੇਗਾ। ਇੱਕ ਪਾਸੇ ਜਿੱਥੇ ਨਵਜੋਤ ਸਿੱਧੂ ਪਹਿਲਾਂ ਹੀ ਸਾਫ਼ ਕਰ ਚੁੱਕੇ ਹਨ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੰਮ ਨਹੀਂ ਕਰਨਗੇ, ਉੱਥੇ ਹੀ ਮੁੱਖ ਮੰਤਰੀ ਨਵਜੋਤ ਸਿੱਧੂ ਨੂੰ ਪੰਜਾਬ ਦੀ ਪ੍ਰਧਾਨਗੀ ਸੌਂਪਣ ਦਾ ਖੁੱਲ੍ਹੇ ਤੌਰ ਤੇ ਵਿਰੋਧ ਕਰ ਚੁੱਕੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੀ ਦਿੱਲੀ ਹਾਈਕਮਾਨ ਦੇ ਬਰਾਬਰ ਪਹੁੰਚੇ ਸਨ, ਜਿੱਥੇ ਹਾਈਕਮਾਨ ਨੇ ਕੈਪਟਨ ਨੂੰ 18 ਨੁਕਤਿਆਂ ਤੇ ਆਧਾਰਤ ਏਜੰਡਾ ਦਿੱਤਾ ਸੀ। ਇਹੀ ਨਹੀਂ ਅਮਰਿੰਦਰ ਨੂੰ ਇਹ ਡੇਢ ਦਰਜਨ ਵਾਅਦੇ ਪੂਰੇ ਕਰਨ ਲਈ ਡੈੱਡਲਾਈਨ ਵੀ ਦਿੱਤੀ ਗਈ ਸੀ।  

Click to comment

Leave a Reply

Your email address will not be published.

Most Popular

To Top