News

ਸੋਮਵਾਰ ਤੇ ਮੰਗਲਵਾਰ ਸੀਤ ਲਹਿਰ ਦਾ ਕਹਿਰ: ਮੌਸਮ ਵਿਭਾਗ

ਪੰਜਾਬ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਹੋ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੇ ਭਲਕੇ ਮੰਗਲਵਾਰ ਨੂੰ ਹਰਿਆਣਾ, ਪੰਜਾਬ, ਦਿੱਲੀ ਤੇ ਉੱਤਰ ਪ੍ਰਦੇਸ਼ ਤੇ ਉੱਤਰੀ ਰਾਜਸਥਾਨ ਦੇ ਵੱਖੋ-ਵੱਖਰੇ ਇਲਾਕਿਆਂ ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਇਹਨਾਂ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਸਥਾਨਾਂ ਤੇ ਐਤਵਾਰ ਨੂੰ ਘੱਟੋ ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਕੱਲ੍ਹ ਐਤਵਾਰ ਨੂੰ ਮੌਸਮ ਅਚਾਨਕ ਵਿਗੜ ਗਿਆ। ਅੰਮ੍ਰਿਤਸਰ ’ਚ ਦਿਨ ਵੇਲੇ ਵੇਲੇ ਕੜਾਕੇ ਦੀ ਠੰਢ ਰਹੀ। ਉੱਥੇ ਦਿਨ ਤੇ ਰਾਤ ਦੇ ਤਾਪਮਾਨ ’ਚ ਸਿਰਫ਼ ਚਾਰ ਡਿਗਰੀ ਦਾ ਫ਼ਰਕ ਰਿਹਾ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 9 ਡਿਗਰੀ ਸੈਲਸੀਅਸ ਘੱਟ ਸੀ, ਜਦਕਿ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਵੱਧ ਸੀ।

ਸਵੇਰੇ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ। ਦੁਪਹਿਰ ਨੂੰ ਧੁੱਪ ਤੋਂ ਬਾਅਦ ਸੀਤ-ਲਹਿਰ ਨੇ ਲੋਕਾਂ ਨੂੰ ਕੰਬਾ ਦਿੱਤਾ। ਲੁਧਿਆਣਾ, ਮੋਗਾ, ਪਟਿਆਲਾ, ਫ਼ਰੀਦਕੋਟ ਸਮੇਤ ਮਾਲਵਾ ਦੇ ਕੁਝ ਜ਼ਿਲ੍ਹਿਆਂ ਵਿੱਚ ਸ਼ਾਮੀਂ ਛੇ ਵਜੇ ਤੋਂ ਬਾਅਦ ਹਲਕੀ ਤੇ ਦਰਮਿਆਨੀ ਵਰਖਾ ਹੋਈ। ਬਠਿੰਡਾ ਸੁੱਕਾ ਰਿਹਾ।

ਇੱਥੇ ਸੂਬੇ ਦਾ ਤਾਪਮਾਨ ਸਭ ਤੋਂ ਵੱਧ 6.6 ਡਿਗਰੀ ਰਿਹਾ। ਪਠਾਨਕੋਟ 3.7 ਡਿਗਰੀ ਸੈਲਸੀਅਸ ਨਾਲ ਸਭ ਤੋਂ ਵੱਧ ਠੰਢਾ ਰਿਹਾ। ਪਟਿਟਾਲਾ ’ਚ ਘੱਟੋ-ਘੱਟ ਤਾਪਮਾਨ 3.9 ਡਿਗਰੀ, ਲੁਧਿਆਣਾ ’ਚ 4.2, ਚੰਡੀਗੜ੍ਹ ’ਚ 4.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।  

Click to comment

Leave a Reply

Your email address will not be published. Required fields are marked *

Most Popular

To Top