ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਿੱਖ ਨੌਜਵਾਨਾਂ ਨੇ ਖਾਲਿਸਤਾਨ ਦੇ ਲਾਏ ਨਾਅਰੇ

ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫ਼ੌਜੀ ਹਮਲੇ ਦੇ ਘੱਲੂਘਾਰਾ ਦਿਹਾੜੇ ਨੂੰ ਛੇ ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ। ਜਿਸ ਦੀ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਸਿੱਖ ਨੌਜਵਾਨਾਂ ਦੇ ਹੱਥਾਂ ‘ਚ ਖਾਲਿਸਤਾਨ ਦੇ ਪੋਸਟਰ ਫੜ੍ਹੇ ਨਜ਼ਰ ਆਏ ਹਨ ਅਤੇ ਇਸ ਦੇ ਨਾਲ ਹੀ ਉਹਨਾਂ ਵੱਲੋਂ ਜ਼ੋਰਾਂ ਸ਼ੋਰਾਂ ਨਾਲ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਜਾ ਰਹੇ ਹਨ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦਰਬਾਰ ਸਾਹਿਬ ‘ਚ ਸਮਾਗਮ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਤੇ ਸੰਗਤਾਂ ਇਕੱਤਰ ਹੋਈਆਂ। ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਿਹਾੜੇ ਨੂੰ ਮਨਾਉਣ ਮੌਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਵੱਡੀ ਤਾਦਾਦ ‘ਚ ਸਾਦੇ ਕੱਪੜਿਆਂ ਵਿਚ ਸੁਰੱਖਿਆ ਬਲ ਲਗਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਇਸ ਘੱਲੂਘਾਰੇ ਦਿਵਸ ਨੂੰ ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਨਹੀਂ ਕਹਿਣ ਦੀ ਅਪੀਲ ਵੀ ਕੀਤੀ।
