ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਖਾਲਸਾ ਵਹੀਰ ਯਾਤਰਾ’ ਦੀ ਯਾਤਰਾ ਹੋਈ ਸ਼ੁਰੂ, ਸੰਗਤਾਂ ਦਾ ਆਇਆ ਹੜ੍ਹ

 ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਖਾਲਸਾ ਵਹੀਰ ਯਾਤਰਾ’ ਦੀ ਯਾਤਰਾ ਹੋਈ ਸ਼ੁਰੂ, ਸੰਗਤਾਂ ਦਾ ਆਇਆ ਹੜ੍ਹ

ਅੱਜ ‘ਖਾਲਸਾ ਵਹੀਰ’ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ। ਇਹ ਯਾਤਰਾ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਤੱਕ ਹੋਵੇਗੀ। ਵਹੀਰ ਯਾਤਰਾ ਦੇ 13 ਪੜਾਅ ਹੋਣਗੇ।

ਇਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਹਨ। 13 ਪੜ੍ਹਾਵਾਂ ‘ਤੇ ਅੰਮ੍ਰਿਤ ਸੰਚਾਰ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਹੀਰ ਯਾਤਰਾ ਪਹੁੰਚੇਗੀ।

ਜੱਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਪੰਜਾਬ ਦੀ ਜਵਾਨੀ, ਨਸ਼ਿਆਂ ਵਿੱਚ ਡੁੱਬੀ ਪੰਜਾਬ ਦੀ ਜਵਾਨੀ ਅਤੇ ਆਮ ਲੋਕਾਂ ਨੂੰ ਗੁਰੂ ਦੇ ਲੜ ਨਾਲ ਜੋੜਨ ਦਾ ਇਹ ਉਪਰਾਲਾ ਹੈ।

ਇਹ ਰੇਲ ਗੱਡੀ ਦਸੰਬਰ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਜਾਵੇਗੀ। ਇਸ ਨੂੰ ਕੁਝ ਸਮੇਂ ਬਾਅਦ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਝੰਡੀ ਦੇ ਕੇ ਰਵਾਨਾ ਕੀਤਾ ਜਾਣਾ ਹੈ।

ਅੰਮ੍ਰਿਤਪਾਲ ਸਿੰਘ ਖੁਦ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੇ ਹਨ, ਜਿਸ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ।

ਅੰਮ੍ਰਿਤਪਾਲ ਨੇ ਐਲਾਨ ਕੀਤਾ ਕਿ ਅੱਜ ਸ਼ਾਮ ਤੱਕ ਇਹ ਵਹੀਰ ਜੰਡਿਆਲਾ ਗੁਰੂ ਪਹੁੰਚ ਜਾਵੇਗੀ, ਜਿੱਥੇ ਲੋਕਾਂ ਨੂੰ ਅੰਮ੍ਰਿਤ ਸ਼ਕਾਉਣ ਤੋਂ ਬਾਅਦ ਅਗਲੇ ਅੱਡੇ ਲਈ ਰਵਾਨਾ ਹੋਵੇਗੀ।

ਅੰਮ੍ਰਿਤਪਾਲ ਵੱਲੋਂ ਆਯੋਜਿਤ ਖਾਲਸਾ ਵਹੀਰ ਦਾ ਇਹ ਪਹਿਲਾ ਪੜਾਅ ਹੈ। ਪਹਿਲੇ ਪੜਾਅ ਵਿੱਚ ਅੰਮ੍ਰਿਤ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਦਸੰਬਰ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਾ ਹੈ।

Leave a Reply

Your email address will not be published.