News

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ

ਸਿੱਖ ਇਤਿਹਾਸ ਵਿਚ ਸ਼ਹੀਦੀਆਂ ਦੀ ਬੇਪਨਾਹ ਦੌਲਤ ਹੀ ਨਹੀਂ ਸਗੋਂ ਪੂਰਾ ਇਤਿਹਾਸ ਹੀ ਲਹੂ ਨਾਲ ਲਥ ਪਥ ਹੋਇਆ ਹੈ।  ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਿੱਖ ਇਤਿਹਾਸ ਵਿੱਚ ਇਕ ਇਨਕਲਾਬੀ ਮੋੜ ਹੈ ਜਿਸ ਤੋਂ ਬਾਅਦ ਸ਼ਹੀਦੀਆਂ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ। ਇਹ ਉਹਨਾਂ ਸ਼ਹੀਦੀਆਂ ਦਾ ਮੁੱਢ ਹੈ ਜੋ 18ਵੀਂ ਸਦੀ ਤੇ ਉਸ ਤੋਂ ਮਗਰੋਂ ਸਿੱਖਾਂ ਨੂੰ ਦੇਣੀਆਂ ਪਈਆਂ।

Sri guru arjan dev ji shaheedi diwas: पढ़ें, पांचवें गुरु अर्जुन देव जी की  शहादत की कथा - martyrdom day of sri guru arjun dev ji

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿੱਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖ਼ਰ ਸਨਮਾਨ ਹਾਸਲ ਹੈ। ਸ਼ਹਾਦਤ ਸ਼ਬਦ ਪੜ੍ਹਦਿਆਂ, ਸੁਣਦਿਆਂ ਹੀ ਪੰਚਮ ਗੁਰੂ ਸਾਹਿਬ ਦੇ ਦਰਸ਼ਨ ਹੋ ਜਾਂਦੇ ਹਨ। ਗੁਰੂ ਜੀ ਅਜਿਹੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਲੋਕ-ਪੀੜਾ ਅਤੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ’ਤੇ ਝੱਲਦਿਆਂ ਆਪਣੀ ਲਾਸਾਨੀ ਸ਼ਹਾਦਤ ਦਿੱਤੀ। ਇਸ ਸ਼ਹਾਦਤ ਦਾ ਸਿੱਖ ਲਹਿਰ ਅਤੇ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਦੂਰਗਾਮੀ ਅਸਰ ਹੋਇਆ।

ਸਿੱਖ ਲਹਿਰ ਨੇ ਇਕ ਨਵਾਂ ਮੋੜ ਲਿਆ ਤੇ ਲੋਕ ਕਲਿਆਣਕਾਰੀ ਸ਼ਕਤੀ ਜ਼ੋਰਦਾਰ ਤਰੀਕੇ ਨਾਲ ਉੱਭਰੀ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇਸ਼ ਤੇ ਕੌਮ ਦੀ ਉਸਾਰੀ ਦੇ ਇਤਿਹਾਸ ਵਿੱਚ ਇਕ ਮਹਾਨ ਤੇ ਯੁਗ ਪਲਟਾਊ ਘਟਨਾ ਹੈ। ਇਸ ਸ਼ਹੀਦੀ ਨਾਲ ਸਿੱਖ ਇਤਿਹਾਸ ਵਿੱਚ ਸ਼ਹਾਦਤਾਂ ਦਾ ਨਵਾਂ ਅਧਿਆਇ ਆਰੰਭ ਹੋਇਆ। ਸ੍ਰੀ ਗੁਰੂ ਅਰਜਨ ਦੇਵ ਜੀ ਪਾਵਨ ਸ਼ਹੀਦੀ ਦਾ ਮੂਲ ਤੇ ਮੁੱਖ ਕਾਰਨ ਸਿੱਖ-ਸਿਧਾਂਤ ਤੇ ਆਚਾਰ ਵਿਚਾਰ ਦਾ ਨਿਆਰਾਪਨ ਸੀ।

ਇਸ ਦੇ ਦਿਨੋਂ ਦਿਨ ਵਧ ਰਹੇ ਤੇਜ ਪ੍ਰਤਾਪ ਨੂੰ ਬਰਦਾਸ਼ਤ ਕਰਨਾ ਇਸਲਾਮ ਤੇ ਤੁਅੱਸਬੀ ਬਾਦਸ਼ਾਹ, ਧਰਮ ਦੇ ਕੱਟੜਪੰਥੀ ਠੇਕੇਦਾਰਾਂ ਲਈ ਮੁਸ਼ਕਲ ਹੋ ਚੁੱਕਾ ਸੀ। ਪੰਜਵੇਂ ਪਾਤਸ਼ਾਹ ਦੀ ਚੜ੍ਹਦੀ ਕਲਾ ਅਤੇ ਬੇਬਾਕ ਬਿਆਨ ਜਿਥੇ ਉਨ੍ਹਾਂ ਦੇ ਧਰਮ-ਕਰਮ ਦੀ ਵਿਲੱਖਣਤਾ, ਕਥਨੀ ਕਰਨੀ ਦੀ ਸੁਤੰਤਰਤਾ, ਸੁਭਾਅ ਦੀ ਨਿਰਭੈਤਾ ਅਤੇ ਸਿੱਖ ਲਹਿਰ ਦੇ ਅੱਗੇ ਵੱਧਣ ਦਾ ਸੂਚਕ ਸੀ, ਉਥੇ ਕਰਮਕਾਂਡੀ ਤੇ ਤੁਅੱਸਬੀ ਸ਼ਕਤੀਆਂ ਨੂੰ ਭਾਰੀ ਚੁਣੌਤੀ ਵੀ ਸੀ।

ਅਜਿਹਾ ਸਮੇਂ ਦੇ ਹਾਕਮਾਂ ਨੂੰ ਬਿਲਕੁਲ ਹੀ ਪ੍ਰਵਾਨ ਨਹੀਂ ਸੀ।  ਉਨ੍ਹਾਂ ਨੇ ਵਿਉਂਤਾਂ ਗੁੰਦੀਆਂ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਖ਼ਤਮ ਕਰ ਦਿੱਤਾ ਜਾਵੇ, ਤਾਂ ਜੋ ਮੁੜ ਅਜਿਹੀ ਲਹਿਰ ਨਾ ਚੱਲੇ ਤੇ ਸਿੱਖ ਧਰਮ ਦਾ ਖਾਤਮਾ ਹੋ ਜਾਵੇਗਾ ਪਰ ਇਤਿਹਾਸ ਗਵਾਹ ਹੈ ਕਿ ਹੋਇਆ ਇਸ ਦੇ ਬਿਲਕੁਲ ਉਲਟ। ਕੇਵਲ ਮੁਗ਼ਲ ਬਾਦਸ਼ਾਹ ਜਹਾਂਗੀਰ ਤੇ ਮੁਗ਼ਲੀਆ ਰਾਜ ਦਾ ਖਾਤਮਾ ਹੀ ਨਹੀਂ ਹੋਇਆ, ਸਗੋਂ ਮੁਗ਼ਲ ਖਾਨਦਾਨ ਤੇ ਮੁਗ਼ਲ ਕੌਮ ਦਾ ਵੀ ਸਦਾ ਲਈ ਭੋਗ ਪੈ ਗਿਆ।

ਦੂਸਰੇ ਪਾਸੇ ਸਿੱਖ ਲਹਿਰ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਦਿਨੋਂ-ਦਿਨ ਵਧਦੀ ਫੁਲਦੀ ਤੇ ਉਚੇਰੀ ਹੁੰਦੀ ਗਈ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੀ ਗੱਲ ਕਰੀਏ ਤਾਂ ਜਿਵੇਂ ਹਰ ਵਿਅਕਤੀ ਤੇ ਹਾਕਮ ਪਾਪ ਜਾਂ ਜ਼ੁਲਮ ਕਰਨ ਤੋਂ ਬਾਅਦ ਉਸਨੂੰ ਲੁਕਾਉਣ ਦਾ ਯਤਨ ਕਰਦਾ ਹੈ, ਠੀਕ ਇਹੀ ਕੁਝ ਮੁਗ਼ਲ ਹਕੂਮਤ ਨੇ ਵੀ ਕੀਤਾ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਅਸਲ ਕਾਰਨਾਂ ਨੂੰ ਛੁਪਾ ਕੇ ਕਈ ਤਰ੍ਹਾਂ ਦੇ ਬੇ-ਬੁਨਿਆਦ ਕਾਰਨ ਘੜ ਕੇ ਪ੍ਰਚੱਲਿਤ ਕੀਤੇ।

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਅਸਲ ਕਾਰਨ ਬਾਦਸ਼ਾਹ ਜਹਾਂਗੀਰ ਦੀ ਧਾਰਮਿਕ ਕੱਟੜਤਾ ਤੇ ਤੰਗਦਿਲੀ ਸੀ। ਅਸਲ ਵਿੱਚ ਜਹਾਂਗੀਰ ਮੌਕੇ ਦੀ ਭਾਲ ਵਿਚ ਸੀ ਕਿ ਕਦੋਂ ਕੋਈ ਬਹਾਨਾ ਮਿਲੇ ਤੇ ਉਹ ਸਿੱਖ ਲਹਿਰ ਨੂੰ ਖ਼ਤਮ ਕਰ ਦੇਵੇ ਤੇ ਉਨ੍ਹਾਂ ਦੇ ਮੁਖੀ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਮੁਸਲਮਾਨ ਬਣਾ ਲਵੇ ਜਾਂ ਸ਼ਹੀਦ ਕਰ ਦੇਵੇ। ਇਸ ਗੱਲ ਦਾ ਜ਼ਿਕਰ ਉਹ ਆਪਣੀ ਸਵੈ-ਜੀਵਨੀ ’ਤੁਜਕੇ ਜਹਾਂਗੀਰੀ’ ਵਿੱਚ ਵੀ ਕਰਦਾ ਹੈ।

ਇਸ ਤਰ੍ਹਾਂ ਜਹਾਂਗੀਰ ਦੇ ਹੁਕਮ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕੀਤਾ ਗਿਆ। ਗੁਰੂ ਸਾਹਿਬ ਜੀ ਨੂੰ ਸ਼ਹੀਦ ਕਰਨ ਸਮੇਂ ਕਈ ਤਰ੍ਹਾਂ ਦੇ ਅਕਹਿ ਤੇ ਅਸਹਿ ਤਸੀਹੇ ਦਿੱਤੇ ਗਏ। ਉਨ੍ਹਾਂ ਨੇ ਅਕਾਲ ਪੁਰਖ ਦੇ ਹੁਕਮ ਵਿੱਚ ਰਹਿੰਦਿਆਂ ’ਤੇਰਾ ਕੀਆ ਮੀਠਾ ਲਾਗੈ’ ਦੇ ਮਹਾਂਵਾਕ ਅਨੁਸਾਰ ਤੱਤੀ ਤਵੀ ਉਪਰ ਚੌਂਕੜਾ ਮਾਰ ਤੱਤਾ ਰੇਤਾ ਸੀਸ ’ਤੇ ਪਵਾ ਲਿਆ। ਦੇਗ ਵਿਚ ਉਬਾਲੇ ਵੀ ਖਾਧੇ, ਪਰ ਜ਼ੋਰ ਤੇ ਜ਼ਬਰ ਅੱਗੇ ਸੀਸ ਨਹੀਂ ਝੁਕਾਇਆ।

Click to comment

Leave a Reply

Your email address will not be published.

Most Popular

To Top