ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਭਾਰੀ ਠੰਡ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜੀਆਂ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ, ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। pic.twitter.com/9pPnbvEQ61
— Narendra Modi (@narendramodi) December 29, 2022
ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…
ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…
ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/GYWtQ9IDZ1
— Bhagwant Mann (@BhagwantMann) December 29, 2022
ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਵਧਾਈ ਦਿੱਤੀ ਹੈ।
ਉਹਨਾਂ ਨੇ ਪੰਜਾਬੀ ਵਿੱਚ ਟਵੀਟ ਕਰਕੇ ਕਿਹਾ ਕਿ, ‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ, ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।’