News

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ’ਤੇ PM ਮੋਦੀ ਦਾ ਵੱਡਾ ਐਲਾਨ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ, ਹਰ ਸਾਲ 26 ਦਸਬੰਰ ਦਾ ਦਿਨ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਇਹ ਦਿਨ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਰ ਨੂੰ ਸਮਰਪਤ ਹੋਵੇਗਾ।

PunjabKesari

ਪੀ.ਐੱਮ. ਮੋਦੀ ਨੇ ਟਵੀਟ ਕਰਦੇ ਹੋਏ ਦੱਸਿਆ,‘‘ਇਸ ਸਾਲ ਤੋਂ ਹਰ 26 ਦਸੰਬਰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ।’’ ਉਨ੍ਹਾਂ ਕਿਹਾ,‘‘ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਮੈਨੂੰ ਇਹ ਦੱਸਦੇ ਹੋਏ ਮਾਣ ਹੋ ਰਿਹਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ। ਇਹ ਸਾਹਿਬਜਾਦਿਆਂ ਦੇ ਸਾਹਸ ਲਈ ਇਕ ਸਹੀ ਸ਼ਰਧਾਂਜਲੀ ਹੈ।’’ 

Guru Gobind Singh Jayanti 2022: Prime Minister Narendra Modi Greets People  on Birth Anniversary of 10th Sikh Guru

ਉਨ੍ਹਾਂ ਨੇ ਇਕ ਹੋਰ ਟਵੀਟ ’ਚ ਕਿਹਾ,‘‘ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 4 ਸਾਹਿਬਜ਼ਾਦਿਆਂ ਦੀ ਵੀਰਤਾ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਉਹ ਅਨਿਆਂ ਅੱਗੇ ਕਦੇ ਨਹੀਂ ਝੁਕੇ।

ਉਨ੍ਹਾਂ ਨੇ ਇਕ ਅਜਿਹੀ ਦੁਨੀਆ ਦੀ ਕਲਪਣਾ ਕੀਤੀ ਜੋ ਸਮਾਵੇਸ਼ੀ ਹੈ। ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਬਾਰੇ ਜਾਣਨਾ ਸਮੇਂ ਦੀ ਮੰਗ ਹੈ।’’ ਉਨ੍ਹਾਂ ਨੇ ਅੱਗੇ ਕਿਹਾ,‘‘ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੀਰ ਬਾਲ ਦਿਵਸ ਮਨਾਇਆ ਜਾਵੇਗਾ।’’  

Click to comment

Leave a Reply

Your email address will not be published.

Most Popular

To Top