News

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਪਹੁੰਚੇ ਪਟਨਾ ਸਾਹਿਬ, ਦਿੱਤੀਆਂ ਸ਼ੁੱਭਕਾਮਨਾਵਾਂ

ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ 355ਵਾਂ ਪ੍ਰਕਾਸ਼ ਦਿਹਾੜਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਪੀਐਮ ਮੋਦੀ ਨੇ ਕਿਹਾ ਕਿ ਉਹਨਾਂ ਨੂੰ ਹਮੇਸ਼ਾ ਇਸ ਗੱਲ ਦੀ ਖੁਸ਼ੀ ਰਹੇਗੀ ਕਿ ਉਹਨਾਂ ਦੀ ਸਰਕਾਰ ਨੂੰ ਗੁਰੂ ਗੋਬਿੰਦ ਸਿੰਘ ਦਾ 350 ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ।

ਉਹਨਾਂ ਨੇ 2017 ਵਿੱਚ ਮਨਾਏ ਗਏ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਤੇ ਆਪਣੇ ਪਟਨਾ ਦੌਰੇ ਦੀਆਂ ਕੁਝ ਤਸਵੀਰਾਂ ਟਵਿੱਟਰ ਤੇ ਸਾਂਝੀਆਂ ਕੀਤੀਆਂ ਹਨ, ਜਿਸ ਵਿੱਚ ਉਹ ਪਟਨਾ ਸਾਹਿਬ ਦੇ ਗੁਰਦੁਆਰੇ ਵਿੱਚ ਮੱਥਾ ਟੇਕਦੇ ਦਿਖਾਈ ਦੇ ਰਹੇ ਹਨ। ਪੀ.ਐੱਮ. ਮੋਦੀ ਨੇ ਟਵੀਟ ਕੀਤਾ,‘‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ। ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ।

ਮੈਨੂੰ ਹਮੇਸ਼ਾ ਇਸ ਗੱਲ ਦੀ ਖੁਸ਼ੀ ਰਹੇਗੀ ਕਿ ਸਾਡੀ ਸਰਕਾਰ ਨੂੰ ਉਨ੍ਹਾਂ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ। ਮੈਂ ਉਸ ਸਮੇਂ ਪਟਨਾ ਦੇ ਆਪਣੇ ਦੌਰੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।’’ ਪ੍ਰਧਾਨ ਮੰਤਰੀ ਦੇ ਨਾਲ-ਨਾਲ ਹੋਰ ਕਈ ਸਿਆਸੀ ਲੀਡਰਾਂ ਵੱਲੋਂ ਵੀ ਗੁਰਪੁਰਬ ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Click to comment

Leave a Reply

Your email address will not be published.

Most Popular

To Top