Business

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗਾਇਬ ਹੋਣ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੇ ਖੁਰਦ ਬੁਰਦ ਹੋਣ ਦੇ ਮਾਮਲੇ ਵਿੱਚਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 2 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਇਹ ਕਮੇਟੀ ਆਪਣੀ ਰਿਪੋਰਟ ਹੋਣ ਵਾਲੇ ਇਕ ਮਹੀਨੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਸੌਂਪੇਗੀ। ਜਿਸ ਤੋਂ ਬਾਅਦ ਪੰਜ ਸਾਹਿਬਾਨਾਂ ਦੀ ਮੀਟਿੰਗ ਵਿਚ ਇਸ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ। ਅਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਪੂਰੇ ਮਾਮਲੇ ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤਦਾਨਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗਾਇਬ ਹੋਣ ਦੇ ਮਾਮਲੇ ਤੇ ਸਿਆਸਤ ਨਾ ਕਰਨ ਦੀ ਤਾਕੀਦ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜਾਂਚ ਵਿੱਚ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ ਉਸ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ।

ਉਧਰ ਦੂਜੇ ਪਾਸੇ ਇਸ ਮਾਮਲੇ ਤੇ ਬੋਲਦਿਆਂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਹੁਣ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੱਥਾਂ ਵਿਚ ਚਲਿਆ ਗਿਆ ਹੈ। ਹੁਣ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਕੇ ਰਹੇਗਾ। ਉਹਨਾਂ ਨੇ ਕਿਹਾ ਹੈ ਕਿ ਵਿਰੋਧੀਆਂ ਵੱਲੋਂ ਜੋ ਉਹਨਾਂ ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਨੇ ਉਸ ਦਾ ਜਵਾਬ ਵੀ ਹੁਣ ਜਾਂਚ ਕਮੇਟੀ ਹੀ ਉਨ੍ਹਾਂ ਨੂੰ ਦੇਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਦੀ ਜਾਂਚ ਸੇਵਾਮੁਕਤ ਜੱਜ ਨੇ ਊਧਮ ਸਿੰਘ ਅਤੇ ਐਡਵੋਕੇਟ ਈਸ਼ਰ ਸਿੰਘ ਨੂੰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਐਡਵੋਕੇਟ ਈਸ਼ਰ ਸਿੰਘ ਨੇ ਆਪਣੀ ਟੀਮ ਸਣੇ ਜਾਂਚ ਆਰੰਭ ਵੀ ਕਰ ਦਿੱਤੀ ਹੈ। ਫਿਲਹਾਲ ਇਸ ਮਾਮਲੇ ਵਿੱਚੋਂ ਕੀ ਕੁਝ ਨਿਕਲ ਕੇ ਆਉਂਦਾ ਹੈ ਇਹ ਆਉਂਦੇ ਇੱਕ ਮਹੀਨੇ ਵਿੱਚ ਸਾਫ ਹੋ ਜਾਵੇਗਾ।

Click to comment

Leave a Reply

Your email address will not be published. Required fields are marked *

Most Popular

To Top