News

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ’ਤੇ ਮੁਹੰਮਦ ਮੁਸਤਫ਼ਾ ਤੇ SGPC ਪ੍ਰਧਾਨ ਦਾ ਵੱਡਾ ਐਕਸ਼ਨ

ਕਾਂਗਰਸੀ ਆਗੂ ਮੁਹੰਮਦ ਮੁਸਤਫ਼ਾ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਐਡਵੋਕੇਟ ਨੇ ਅਜਿਹਾ ਕਹਿਣ ਤੇ ਮੁਹੰਮਦ ਮੁਸਤਫ਼ਾ ਨੂੰ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਗੁਰੂ ਹਨ।

Big conspiracy commando training behind sacrilege attempt at Golden Temple  SGPC chief जिस तरह वह रेलिंग से कूदा और सिर्फ 6 सेकंड में बेअदबी किया,  कमांडो ट्रेनिंग लिया होगा: SGPC चीफ -

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾਗੱਦੀ ਦੇ ਕੇ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਸੀ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸਿੱਖ ਕੌਮ ਦੀ ਅਥਾਹ ਸ਼ਰਧਾ ਹੈ, ਜਿਸ ਅੰਦਰ ਦਰਜ ਗੁਰਬਾਣੀ ਤੋਂ ਅਗਵਾਈ ਲੈ ਕੇ ਸਿੱਖ ਆਪਣਾ ਜੀਵਨ ਬਸਰ ਕਰਦੇ ਹਨ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣਾ ਮੁਹੰਮਦ ਮੁਸਤਫ਼ਾ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਹਨਾਂ ਕਿਹਾ ਕਿ ਉਸ ਦੇ ਇਹ ਬਿਆਨ ਨਾਲ ਸਿੱਖ ਕੌਮ ਦੀ ਭਾਵਨਾਵਾਂ ਨੂੰ ਸੱਟ ਵੱਜੀ ਹੈ।  

Click to comment

Leave a Reply

Your email address will not be published.

Most Popular

To Top