News

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨਾਭਾ ਸਾਹਿਬ ਵਿਖੇ ਹੋਏ ਨਤਮਸਤਕ

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਪਟਿਆਲਾ ਰੋਡ, ਜ਼ੀਰਕਪੁਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Image

ਉਹਨਾਂ ਇਸ ਸਬੰਧੀ ਟਵੀਟ ਕਰਦਿਆਂ ਲਿਖਿਆ ਕਿ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।

ਗੁਰਦੁਆਰਾ ਨਾਭਾ ਸਾਹਿਬ ਉਹ ਪਵਿੱਤਰ ਅਸਥਾਨ ਹੈ, ਜਿਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਉਹਨਾਂ ਦੀ ਸ਼ਹੀਦੀ ਤੋਂ ਬਾਅਦ ਲਿਆਂਦਾ ਗਿਆ ਸੀ।

Click to comment

Leave a Reply

Your email address will not be published.

Most Popular

To Top