ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ੍ਰੀ ਸੀਸ ਗੰਜ ਸਾਹਿਬ ਨਤਮਸਤਕ ਹੋਏ ਪੀਐਮ ਮੋਦੀ
By
Posted on

‘ਹਿੰਦ ਦੀ ਚਾਦਰ’, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਿੱਲੀ ਚ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੀ ਕੁਝ ਤਸਵੀਰਾਂ ਉਹਨਾਂ ਨੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਹਨ।
ਉਹਨਾਂ ਟਵੀਟ ਕਰਦਿਆਂ ਲਿਖਿਆ ਕਿ, “ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਾਡੇ ਇਤਿਹਾਸ ਦਾ ਇੱਕ ਅਭੁੱਲ ਪਲ ਹੈ। ਉਹ ਆਪਣੇ ਆਖਰੀ ਸਾਹ ਤੱਕ ਬੇਇਨਸਾਫ਼ੀ ਵਿਰੁੱਧ ਲੜਦੇ ਰਹੇ।
ਮੈਂ ਅੱਜ ਦੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਪ੍ਰਣਾਮ ਕਰਦਾ ਹਾਂ। ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਮੇਰੀ ਹਾਲੀਆ ਫੇਰੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।”
