ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਵੱਡੀ ਗਿਣਤੀ ’ਚ ਸੰਗਤ ਪਹੁੰਚੀ ਸ੍ਰੀ ਦਰਬਾਰ ਸਾਹਿਬ  

 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਵੱਡੀ ਗਿਣਤੀ ’ਚ ਸੰਗਤ ਪਹੁੰਚੀ ਸ੍ਰੀ ਦਰਬਾਰ ਸਾਹਿਬ  

ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸਾਰੀ ਦੁਨੀਆਂ ਵਿਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ। ਇਸ ਦੌਰਾਨ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ।

Image

ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਸੁੰਦਰ ਜਲੌਅ ਵੀ ਸਜਾਏ ਗਏ, ਜਿਸ ’ਚ ਹੀਰੇ-ਮੋਤੀ, ਸੋਨੇ ਅਤੇ ਚਾਂਦੀ ਦਾ ਸਾਮਾਨ, ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਪੰਜ ਤਸਲੇ ਆਦਿ ਸ਼ਾਮਲ ਸਨ।

Image

ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਵੱਲੋਂ ਦਿੱਤਾ ਗਿਆ ਨੌ ਲੱਖਾ ਹਾਰ, ਨੀਲਮ ਦਾ ਮੋਰ, ਸੋਨੇ ਦੇ ਛੱਬੇ, ਚੰਦਨ ਦਾ ਚੌਰ ਸਾਹਿਬ, ਚਾਂਦੀ ਦੀਆਂ ਕਹੀਆਂ-ਬਾਟੇ ਅਤੇ ਹੋਰ ਬੇਸ਼ੁਮਾਰ ਕੀਮਤੀ ਖਜ਼ਾਨਾ ਸ਼ਾਮਲ ਹੈ।

 

Leave a Reply

Your email address will not be published.