ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਥਾਂਵਾਂ ’ਤੇ ਕੱਢਿਆ ਗਿਆ ਨਗਰ ਕੀਰਤਨ, ਦੇਖੋ ਮਨਮੋਹਕ ਤਸਵੀਰਾਂ

 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਥਾਂਵਾਂ ’ਤੇ ਕੱਢਿਆ ਗਿਆ ਨਗਰ ਕੀਰਤਨ, ਦੇਖੋ ਮਨਮੋਹਕ ਤਸਵੀਰਾਂ

ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 553 ਸਾਲਾ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਅੱਜ ਦੇਰ ਰਾਤ 2-30 ਵਜੇ ਗੁ. ਸ੍ਰੀ ਬੇਰ ਸਾਹਿਬ ਵਿਖੇ ਮੁੱਖ ਦਰਬਾਰ ਸਾਹਿਬ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 8 ਅਤੇ 9 ਨਵੰਬਰ ਦੀ ਦਰਮਿਆਨੀ ਰਾਤ ਦੇ 1:40 ਵਜੇ ਪੈਣਗੇ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਸਮੇਤ ਹੋਰ ਸਮੂਹ ਗੁਰਦੁਆਰਾ ਸਾਹਿਬ ਨੂੰ ਤਾਜ਼ੇ ਵੰਨ-ਸਵੰਨੇ ਫੁੱਲਾਂ ਨਾਲ ਸਜਾਇਆ ਗਿਆ।

Image

ਇਹ ਮਨਮੋਹਕ ਦ੍ਰਿਸ਼ ਦੇ ਦਰਸ਼ਨ ਕਰਨ ਲਈ ਹਜ਼ਾਰਾਂ ਸ਼ਰਧਾਲੂ ਗੁਰਦੁਆਰਾ ਸਾਹਿਬ ਪੁੱਜੇ। ਉੱਥੇ ਹੀ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਵੀ ਸਜਾਇਆ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਸਾਹਿਬ ’ਚ ਸੁਸ਼ੋਭਿਤ ਕਰ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਵਲੋਂ ਨਗਰ ਕੀਰਤਨ ਦੀ ਅਗਵਾਈ ਕੀਤੀ ਗਈ।

May be an image of 3 people, beard, people standing and turban

ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਰਵਾਨਾ ਹੋਏ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਵੀ ਸ਼ਮੂਲੀਅਤ ਕੀਤੀ। ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਵਲੋਂ ਅੱਜ ਮੀਲਾਂ ਲੰਬਾ ਨਗਰ ਕੀਰਤਨ ਖ਼ਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਗਿਆ।

May be an image of 7 people and people standing

ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਖ਼ਾਲਸਾ ਕਾਲਜ ਮੈਨੇਜਮੈਂਟ ਤੋਂ ਇਲਾਵਾ ਵੱਖ-ਵੱਖ ਖ਼ਾਲਸਾ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਹਜ਼ਾਰਾਂ ਵਿਦਿਆਰਥੀ ਸ਼ਾਮਲ ਹੋਏ। ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

May be an image of 8 people, beard, people standing and turban

ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਫੁੱਲਾਂ ਨਾਲ ਸਜਾਈ ਖੂਬਸੂਰਤ ਪਾਲਕੀ ਵਿਚ ਸੁਸ਼ੋਭਿਤ ਕੀਤੇ ਤੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂ ਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਦੇ ਨਾਲ ਹੀ ਅਮਰੀਕਾ ਵਰਗੇ ਦੇਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਨਗਰ ਕੀਰਤਨ ਕੱਢਿਆ ਗਿਆ। ਪੰਜਾਬੀਆਂ ਦੇ ਨਾਲ-ਨਾਲ ਗੋਰੇ ਵੀ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਏ।

 

Leave a Reply

Your email address will not be published.