ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਅੰਮ੍ਰਿਤਸਰ ’ਚ ਸਰਕਾਰੀ ਛੁੱਟੀ ਦਾ ਐਲਾਨ
By
Posted on

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੱਲ੍ਹ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ ਬੋਰਡਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
