News

ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਤੋਂ ਸੈਲਾਨੀਆਂ ਲਈ ਖੁੱਲ੍ਹੇਗਾ ਦਾਸਤਾਨ-ਏ-ਸ਼ਹਾਦਤ

ਅੱਜ ਤੋਂ ਆਮ ਸੈਲਾਨੀਆਂ ਲਈ ਅਤਿ ਆਧੁਨਿਕ ਤਕਨੀਕਾਂ ਦੇ ਨਾਲ ਤਿਆਰ ਕੀਤਾ ਗਿਆ ਦਾਸਤਾਨ-ਏ-ਸ਼ਹਾਦਤ ਆਮ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ।

PunjabKesari

ਮਹਿਕਮੇ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਵਿਸ਼ੇਸ਼ ਮੁੱਖ ਸਕੱਤਰ ਸੈਰ-ਸਪਾਟਾ ਤੇ ਸੱਭਿਆਚਾਰਕ ਮਹਿਕਮਾ ਸੰਜੈ ਕੁਮਾਰ ਅਤੇ ਡਾਇਰੈਕਟਰ ਕੰਵਲਪ੍ਰੀਤ ਕੌਰ ਬਰਾੜ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੋਮਵਾਰ ਸਵੇਰੇ 10 ਵਜੇ ਤੋਂ ਦਾਸਤਾਨ-ਏ-ਸ਼ਹਾਦਤ ਨੂੰ ਆਮ ਸੈਲਾਨੀਆਂ ਦੇ ਲਈ ਖੋਲ੍ਹਿਆ ਜਾ ਰਿਹਾ ਹੈ।

Roopnagar CM Charanjit Channi Sri Chamkaur Sahib Dastan E Shahadat Know its  Special Features

ਇੱਥੇ ਆਉਣ ਵਾਲੇ ਸੈਲਾਨੀਆਂ ਨੂੰ 40-40 ਗਰੁੱਪਾਂ ਨੂੰ 11 ਗੈਲਰੀਆਂ ਵਿਖਾਈਆਂ ਜਾਣਗੀਆਂ। ਇਕ ਸਮੇਂ ਵਿੱਚ ਦਾਸਤਾਨ-ਏ-ਸ਼ਹਾਦਤ ਨੂੰ 440 ਸੈਲਾਨੀ ਵੇਖ ਸਕਣਗੇ। ਦੱਸ ਦਈਏ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਤਿਆਰ ਕੀਤੇ ਗਏ ਦਾਸਤਾਨ-ਏ-ਸ਼ਹਾਦਤ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇ ਵਿਰਾਸਤ-ਏ-ਖਾਲਸਾ ਦੇ ਨਾਲ ਮਿਲਾ ਕੇ ਵੇਖਿਆ ਜਾ ਰਿਹਾ ਹੈ ਅਤੇ ਉਮੀਦ ਹੈ ਕਿ ਇਸ ਵਿਸ਼ਾਲ ਮਿਊਜ਼ੀਅਮ ਦੇ ਬਣਨ ਤੋਂ ਬਾਅਦ ਇਤਿਹਾਸਿਕ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਦਰਸ਼ਨਾਰਥੀਆਂ ਦੀ ਆਮਦ ਵਿੱਚ ਚੋਖਾ ਵਾਧਾ ਹੋਵੇਗਾ।

Click to comment

Leave a Reply

Your email address will not be published.

Most Popular

To Top