ਸ੍ਰੀ ਚਮਕੌਰ ਸਾਹਿਬ ਵਿਖੇ CM ਚੰਨੀ ਵੱਲੋਂ ਵੱਡੇ ਐਲਾਨ, ਬਣਾਏ ਜਾਣਗੇ 16 ਨਵੇਂ ਖੇਡ ਸਟੇਡੀਅਮ
By
Posted on

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ 16 ਨਵੇਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵੱਲੋਂ ਸਿਹਤ ਡਿਸਪੈਂਸਰੀਆਂ ਅਤੇ ਪਸ਼ੂ ਡਿਸਪੈਂਸਰੀਆਂ ਦੀਆਂ ਖ਼ਸਤਾ ਇਮਾਰਤਾਂ ਦੇ ਮੁੜ ਨਿਰਮਾਣ ਦਾ ਵੀ ਐਲਾਨ ਕੀਤਾ ਹੈ।

ਦੱਸ ਦਈਏ ਕਿ ਚਮਕੌਰ ਸਾਹਿਬ ਵਿਧਾਨ ਸਭਾ ਹਲਕਾ ਦੇ ਪਿੰਡ ਹਰੀਪੁਰ ਉਰਫ ਰੋਡਮਾਜਰਾ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦੀ ਯਾਦ ਵਿੱਚ ਖੇਡ ਸਟੇਡੀਅਮ ਦੇ ਨਿਰਮਾਣ ਲਈ 1 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।
