News

ਸ੍ਰੀ ਦਮਦਮਾ ਸਾਹਿਬ ’ਚ ਖ਼ਾਲਸਾ ਸਾਜਨਾ ਦਿਵਸ ਮੌਕੇ ਸਮਾਗਮਾਂ ਦੀ ਸ਼ੁਰੂਆਤ

ਪੰਜਾਬ ਵਿੱਚ 13 ਅਪ੍ਰੈਲ ਦੀ ਵਿਸਾਖੀ ਮਨਾਈ ਜਾਂਦੀ ਹੈ। ਇਸ ਤਿਉਹਾਰ ਦਾ ਸਬੰਧ ਖਾਲਸੇ ਦੀ ਸਿਰਜਣਾ ਨਾਲ ਹੈ। ਖਾਲਸੇ ਦੇ ਸਿਰਜਣਾ ਦਿਵਸ ਵਿਸਾਖੀ ਮੇਲਾ ਅੱਜ ਇਤਿਹਾਸਕ ਨਗਰ ਦਮਦਮਾ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਹੈ।

PunjabKesari

ਮਾਲਵੇ ਵਿੱਚ ਸਥਿਤ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਖਾਲਸੇ ਦੇ ਜਨਮ ਦਿਹਾੜੇ ਹਰ ਸਾਲ ਐਸਜੀਪੀਸੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਜਿਸ ਨੂੰ ਲੈ ਕੇ ਅੱਜ ਤਖ਼ਤ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਨਾਲ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ।

ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਰਹੇ। ਉੱਥੇ ਹੀ ਸੰਗਤਾਂ ਵੀ ਹੁੰਮ-ਹੁੰਮਾ ਕੇ ਪਹੁੰਚ ਰਹੀਆਂ ਹਨ। ਦੁਕਾਨਦਾਰਾਂ ਵੱਲੋਂ ਵੀ ਦੁਕਾਨਾਂ ਲਾਉਣ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਦਾ ਬਾਟਾ ਵੀ ਤਿਆਰ ਕੀਤਾ ਗਿਆ ਹੈ ਜਿੱਥੇ 11 ਤੋਂ 14 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ।

ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਨੇ ਸੰਗਤਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਵਿਸਾਖੀ ਮੇਲੇ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ। ਤਿੰਨ ਦਿਨਾਂ ਵਿਸਾਖੀ ਮੇਲੇ ਦੀ ਸ਼ੁਰੂਆਤ ਨਾਲ ਅੱਜ ਵੱਖ-ਵੱਖ ਮਹਾਪੁਰਸ਼ਾਂ ਵੱਲੋਂ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ, ਉੱਥੇ ਹੀ ਸ਼੍ਰੋਮਣੀ ਕਮੇਟੀ ਦੀ ਸਟੇਜ ਤੋਂ ਵੀ ਤਿੰਨ ਦਿਨਾਂ ਵਿਸ਼ੇਸ਼ ਤੌਰ ’ਤੇ ਪੰਥ ਦੇ ਉਘੇ ਰਾਗੀ, ਢਾਡੀਆਂ ਤੇ ਕਥਾ ਵਾਚਕ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਵਿਦੇਸ਼ ਤੋਂ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਲੰਗਰਾਂ ਅਤੇ ਰਿਹਾਇਸ਼ ਦੇ ਖਾਸ ਪ੍ਰਬੰਧ ਕੀਤੇ ਗਏ ਹਨ, ਸੁਰੱਖਿਆਂ ਲਈ ਪੰਜਾਬ ਪੁਲਸ ਨੇ ਤਲਵੰਡੀ ਸਾਬੋ ਨੂੰ 6 ਸੈਕਟਰਾਂ ਵਿੱਚ ਵੰਡ ਕੇ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਹਨ।

Click to comment

Leave a Reply

Your email address will not be published. Required fields are marked *

Most Popular

To Top