News

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ‘ਚ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਵਿਰੋਧ

ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੀ ਰਿਪੋਰਟ ਹਾਈਕੋਰਟ ਚ ਰੱਦ ਹੋਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਚੌਕ ‘ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸੋਨੇ ਦੇ ਤਗਮੇ ਨਾਲ ਸਨਮਾਨ ਕੀਤਾ ਗਿਆ।

ਇਹ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ‘ਚ ਕੀਤਾ ਗਿਆ ਪਰ ਇਸ ਦੌਰਾਨ ਬੰਦੀ ਸਿੰਘ ਰਿਹਾਈ ਮੋਰਚਾ ਸਣੇ ਕੁੱਝ ਸਿੱਖ ਜਥੇਬੰਦੀਆਂ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਿੱਖਾ ਵਿਰੋਧ ਵੀ ਕੀਤਾ ਗਿਆ। ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਅੰਦਰ ਹੀ ਕੁੰਵਰ ਵਿਜੇ ਪ੍ਰਤਾਪ ਅਤੇ ਭਾਈ ਦਾਦੂਵਾਲ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ।

ਸਿੱਖ ਜਥੇਬੰਦੀਆਂ ਦਾ ਇਲਜ਼ਾਮ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਿਆਸੀ ਸ਼ਹਿ ਤਹਿਤ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਵਿੱਚ ਪਹਿਲਾਂ ਸਾਹਮਣੇ ਆਈ ਐੱਸਐੱਸਪੀ ਸਹੋਤਾ ਦੀ ਰਿਪੋਰਟ ਵਿੱਚ 11 ਪੁਲਿਸ ਮੁਲਾਜ਼ਮਾਂ ਨੁੰ ਬੇਅਦਬੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਜਦਕਿ ਕੁੰਵਰ ਵਿਜੇ ਪ੍ਰਤਾਪ ਨੇ ਉਨ੍ਹਾਂ 11 ਮੁਲਾਜ਼ਮਾਂ ਵਿੱਚੋਂ 7 ਪੁਲਿਸ ਮੁਲਾਜ਼ਮਾਂ ਦਾ ਆਪਣੀ ਰਿਪੋਰਟ ਵਿੱਚ ਨਾਮ ਹੀ ਨਹੀਂ ਪਾਇਆ।

ਸਿੱਖ ਜਥੇਬੰਦੀਆਂ ਨੇ ਭਾਈ ਦਾਦੂਵਾਲ ਵੱਲੋਂ ਕੁੰਵਰ ਵਿਜੇ ਪ੍ਰਤਾਪ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਸਨਮਾਨ ਕਰਨ ਦਾ ਵੀ ਵਿਰੋਧ ਕੀਤਾ। ਉਹਨਾਂ ਕਿਹਾ ਕਿ ਜੇ ਭਾਈ ਦਾਦੂਵਾਲ ਕੁੰਵਰ ਵਿਜੇ ਨੂੰ ਸਨਮਾਨਤ ਹੀ ਕਰਨਾ ਚਾਹੁੰਦੇ ਸੀ ਤਾਂ ਆਪਣੇ ਡੇਰੇ ਜਾਂ ਫਿਰ ਹਰਿਆਣਾ ਦੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਹਰਿਆਣਾ ਵਿੱਚ ਉਨ੍ਹਾਂ ਦਾ ਸਨਮਾਨ ਕਰ ਸਕਦੇ ਸੀ।

ਦੱਸ ਦਈਏ ਕਿ ਪੰਜਾਬ ਪੁਲਿਸ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਅੱਜ ਅੰਮ੍ਰਿਤਸਰ ‘ਚ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਸੋਨੇ ਦੇ ਤਗਮੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਨੇ ਬਹੁਤ ਮਿਹਨਤ ਕੀਤੀ ਪਰ ਜਦੋਂ ਮਿਹਨਤ ਨੂੰ ਫਲ ਮਿਲਣ ਲੱਗਣ ਲੱਗਾ ਤਾਂ ਉਨ੍ਹਾਂ ਦੀ ਰਿਪੋਰਟ ਰੱਦ ਕਰ ਦਿੱਤੀ ਗਈ।

ਭਾਈ ਦਾਦੂਵਾਲ ਨੇ ਹੀ ਬੀਤੇ ਦਿਨੀਂ ਕੁੰਵਰ ਵਿਜੇ ਪ੍ਰਤਾਪ ਨੂੰ ਗੋਲਡ ਮੈਡਲ ਦੇਣ ਦਾ ਐਲਾਨ ਕੀਤਾ ਸੀ ਜਿਹੜਾ ਕਿ ਹੁਣ ਕੁੱਝ ਸਿੱਖ ਜਥੇਬੰਦੀਆਂ ਨੁੰ ਰੱਤੀ ਭਰ ਵੀ ਪਸੰਦ ਨਹੀਂ ਆ ਰਿਹਾ।

Click to comment

Leave a Reply

Your email address will not be published. Required fields are marked *

Most Popular

To Top