ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

ਸ੍ਰੀ ਦਰਬਾਰ ਸਾਹਿਬ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਆਗੂ ਸੋਨੀ ਨੂੰ ਪਾਰਟੀ ‘ਚੋਂ ਕੀਤਾ ਬਾਹਰ

ਪੰਜਾਬੀ ਲੋਕ · 16 November 2022
ਮੂਲ ਤਸਵੀਰ ਉਪਲਬਧ ਨਹੀਂ

ਸ਼ਿਵ ਸੈਨਾ ਲੀਡਰ ਹਰਵਿੰਦਰ ਸੋਨੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਆਗੂਆਂ ਵਿਚਾਲੇ ਵਿਵਾਦ ਛਿੜ ਗਿਆ ਹੈ। ਇਸ ਨੂੰ ਲੈ ਕੇ ਸ਼ਿਵ ਸੈਨਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸ਼ਿਵ ਸੈਨਾ ਦੇ ਕੌਮੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਤੇ ਪਾਰਟੀ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਨੇ ਹਰਵਿੰਦਰ ਸੋਨੀ ਨੂੰ ਸ਼ਿਵ ਸੈਨਾ ਪਾਰਟੀ ਵਿੱਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਹ ਜਾਣਕਾਰੀ ਸ਼ਿਵ ਸੈਨਾ ਦੇ ਮੁੱਖ ਬੁਲਾਰੇ ਚੰਦਰਕਾਂਤ ਚੱਢਾ ਨੇ ਦਿੱਤੀ। ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਵਿੱਚ ਉਹਨਾਂ ਕਿਹਾ ਕਿ ਸ਼ਿਵ ਸੈਨਾ ਦੇ ਬੁਲਾਰੇ ਚੰਦਰਕਾਂਤ ਚੱਢਾ ਨੇ ਸ਼ਿਵ ਸੈਨਾ ਦੇ ਪੇਜ ਤੋਂ ਲਾਈਵ ਹੋ ਕੇ ਇਸ ਮਾਮਲੇ ਤੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਵਾਂਗ ਹੀ ਪਟਿਆਲਾ ਤੋਂ ਹਰੀਸ਼ ਸਿੰਗਲਾ ਨੇ ਵੀ ਇਸ ਮਾਮਲੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਸੀ ਜਿਸ ਨੇ ਵੀ ਸ਼ਿਵ ਸੈਨਾ ਅਤੇ ਹਿੰਦੂ-ਸਿੱਖਾਂ ਵਿੱਚ ਦਰਾੜ ਪਾਉਣ ਦੀ ਕੋਸ਼ਿਸ਼ ਕੀਤੀ ਉਹਨਾਂ ਨੂੰ ਪਾਰਟੀ ਦੀ ਲੀਡਰਸ਼ਿਪ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ।

ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸੁਧੀਰ ਸੂਰੀ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦੇਣ ਦੌਰਾਨ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੁਬਾਰਾ ਢਾਹੁਣ ਦਾ ਧਮਕੀ ਭਰੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਮਾਹੌਲ ਗਰਮਾ ਗਿਆ ਸੀ।

ਇਸ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਅਤੇ ਹੋਰ ਸਮਾਜਿਕ ਸੰਗਠਨ ਵੱਲੋਂ 15 ਨਵੰਬਰ ਦੇ ਦਿਨ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਇਕੱਠ ਕਰਕੇ ਸ਼ਾਂਤਮਈ ਧਰਨਾ ਲਗਾਇਆ ਗਿਆ ਸੀ।

Tags: harwinder singh soni Punjab Shiv Sena Sri Darbar Sahib

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ