ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿਤ ਨੇ ਦੁਨੀਆ ਨੂੰ ਕਿਹਾ ਅਲਵਿਦਾ

 ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿਤ ਨੇ ਦੁਨੀਆ ਨੂੰ ਕਿਹਾ ਅਲਵਿਦਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿਤ ਦੀ ਅੱਜ ਸ਼ਨੀਵਾਰ ਸਵੇਰੇ ਦਿੱਲੀ ਵਿੱਚ ਮੌਤ ਹੋ ਗਈ। ਅਵਤਾਰ ਸਿੰਘ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ‘ਚੋਂ ਇਕ ਹਨ ਅਤੇ ਦਿੱਲੀ ‘ਚ ਉਨ੍ਹਾਂ ਦਾ ਨਿਵਾਸ ਸਥਾਨ ਹੈ।

ਦੱਸਿਆ ਜਾ ਰਿਹਾ ਹੈ ਕਿ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਹਨਾਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਉਹ ਆਪਣੇ ਘਰ ਫੋਨ ‘ਤੇ ਗੱਲ ਕਰ ਰਹੇ ਸਨ, ਉਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।

Leave a Reply

Your email address will not be published.