News

ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਦੀ ਕੋਰੋਨਾ ਨਾਲ ਮੌਤ

ਕੋਰੋਨਾ ਵਾਇਰਸ ਦੇ ਕੇਸ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਦੂਜੇ ਸੂਬਿਆਂ ਦੇ ਨਾਲ-ਨਾਲ ਪੰਜਾਬ ਵਿੱਚ ਵੀ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਉੱਥੇ ਹੀ ਅੱਜ ਸੁਖਦਰਸ਼ਨ ਸਿੰਘ ਮਰਾੜ ਸਾਬਕਾ ਵਿਧਾਇਕ 79 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਆਖ ਗਏ ਹਨ।

ਸੁਖਦਰਸ਼ਨ ਸਿੰਘ ਮਰਾੜ 2002 ਵਿੱਚ ਪਹਿਲੀ ਵਾਰ ਸ਼੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਚੁਣੇ ਗਏ ਸਨ। ਉਹਨਾਂ ਨੇ ਆਜ਼ਾਦ ਤੌਰ ਤੇ ਚੋਣ ਲੜੀ ਅਤੇ ਕਾਂਗਰਸ ਦੇ ਉਮੀਦਵਾਰ ਹਰਚਰਨ ਸਿੰਘ ਬਰਾੜ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਭਾਈ ਹਰਨਿਰਪਾਲ ਸਿੰਘ ਕੁੱਕੂ ਨੂੰ ਹਰਾਇਆ।

ਦਸ ਦਈਏ ਕਿ 2007 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਸ਼੍ਰੀ ਮੁਕਤਸਰ ਸਾਹਿਬ ਤੋਂ ਚੋਣ ਲੜੀ ਪਰ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੇ ਪੁੱਤਰ ਕੰਵਰਜੀਤਤ ਸਿੰਘ ਬਰਾੜ ਤੋਂ ਹਾਰ ਗਏ।

Click to comment

Leave a Reply

Your email address will not be published.

Most Popular

To Top