ਸ੍ਰੀ ਹਰਿਮੰਦਰ ਸਾਹਿਬ ‘ਚ ਜਗਣਗੇ 1 ਲੱਖ ਦੇਸੀ ਘਿਓ ਦੇ ਦੀਵੇ, ਵੇਖਣਯੋਗ ਹੋਵੇਗਾ ਰਾਤ ਦਾ ਦ੍ਰਿਸ਼

 ਸ੍ਰੀ ਹਰਿਮੰਦਰ ਸਾਹਿਬ ‘ਚ ਜਗਣਗੇ 1 ਲੱਖ ਦੇਸੀ ਘਿਓ ਦੇ ਦੀਵੇ, ਵੇਖਣਯੋਗ ਹੋਵੇਗਾ ਰਾਤ ਦਾ ਦ੍ਰਿਸ਼

ਦੀਵਾਲੀ ਵਾਲੇ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਗਵਾਲੀਅਰ ਵਿੱਚ 52 ਬੰਦੀ ਰਾਜਿਆਂ ਨੂੰ ਰਿਹਾਅ ਕਰਵਾ ਕੇ ਅੰਮ੍ਰਿਤਸਰ ਪਹੁੰਚੇ ਸਨ। ਗੁਰੂ ਜੀ ਦੇ ਆਉਣ ਦੀ ਖੁਸ਼ੀ ਵਿੱਚ ਦੀਪ ਮਾਲਾ ਕਰਕੇ ਸਿੱਖ ਸੰਗਤਾਂ ਨੇ ਖੁਸ਼ੀ ਮਨਾਈ ਸੀ। ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ ਗਿਆ ਹੈ।

Diwali Amritsar Di! Golden Temple India | Golden temple amritsar, Diwali  wallpaper, Golden temple

ਸ੍ਰੀ ਹਰਿਮੰਦਰ ਸਾਹਿਬ ਇੰਨਾ ਖੂਬਸੂਰਤ ਲੱਗ ਰਿਹਾ ਹੈ ਕਿ ਹਰ ਕੋਈ ਇਸ ਨੂੰ ਦੇਖਦਾ ਹੀ ਰਹਿ ਜਾਂਦਾ ਹੈ ਸ਼ਾਮ ਨੂੰ ਇਸ ਦੀ ਖੂਬਸੂਰਤੀ ਕਈ ਗੁਣਾ ਵਧ ਜਾਂਦੀ ਹੈ। ਸ਼ਾਮ ਨੂੰ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜ਼ੀ ਹੋਵੇਗੀ।

ਇਸ ਦਿਨ ਜਿੱਥੇ ਹਰ ਘਰ ਵਿੱਚ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ, ਉੱਥੇ ਹੀ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਇੱਕਠੀ ਹੋਈ ਸੰਗਤ ਦੀਪ ਮਾਲਾ ਕਰਕੇ ਖੁਸ਼ੀ ਮਨਾਉਂਦੀ ਹੈ। ਇਸ ਦਿਨ ਸ੍ਰੀ ਹਰਮਿੰਦਰ ਸਾਹਿਬ ਦਾ ਅਨੌਖਾ ਹੀ ਦ੍ਰਿਸ਼ ਹੁੰਦਾ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਇਸ ਸੁੰਦਰਤਾ ਕਾਰਨ ਇਸਨੂੰ ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ ਕਿਹਾ ਜਾਂਦਾ ਹੈ।

Leave a Reply

Your email address will not be published.