Punjab

ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਮੁੜ ਤੋਂ ਹੋਏ ਇਕਜੁਟ

ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਵਿਵਾਦ ਕੋਈ ਦੋ ਘੰਟੇ ਚੱਲੀ ਮੀਟਿੰਗ ਉਪਰੰਤ ਖ਼ਤਮ ਹੋ ਗਿਆ ਹੈ। ਇਸ ਸਬੰਧੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਤੇ ਰਾਗੀ ਸਿੰਘਾਂ ਦੇ ਪ੍ਰਧਾਨ ਭਾਈ ਓਂਕਾਰ ਸਿੰਘ, ਭਾਈ ਗੁਰਦੇਵ ਸਿੰਘ ਕੋਹਾੜਕਾ, ਭਾਈ ਹਰਨਾਮ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕੁਲਦੀਪ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਸ਼ੌਕੀਨ ਸਿੰਘ ਤੇ ਭਾਈ ਕਰਨੈਲ ਸਿੰਘ ਨਾਲ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ ਗੁਪਤ ਰੂਪ ‘ਚ ਮੀਟਿੰਗ ਹੋਈ ਤੇ ਬਾਅਦ ‘ਚ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਦੇ ਕਮਰੇ ‘ਚ ਰਾਗੀ ਸਿੰਘਾਂ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਹਮੋ-ਸਾਹਮਣੇ ਬੈਠਾ ਕੇ ਬੜੀ ਸੁਹਿਰਦਤਾ ਤੇ ਪ੍ਰੇਮ ਪਿਆਰ ਨਾਲ ਮਿਲ ਬੈਠ ਕੇ ਸਾਰੇ ਮਸਲੇ ਨੂੰ ਹੱਲ ਕਰ ਲਿਆ ਗਿਆ।

BIG BREAKING: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਵਧ ਸਕਦੀਆਂ ਨੇ ਮੁਸ਼ਕਿਲਾਂ

ਸਿੰਘ ਸਾਹਿਬ ਨੇ ਉਥੇ ਹਾਜ਼ਰ ਸਾਰੇ ਰਾਗੀ ਸਿੰਘਾਂ ਨੂੰ ਗਲਵੱਕੜੀ ‘ਚ ਲਿਆ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਮੀਡੀਆ ਨੂੰ ਵੀਡੀਓ ਰਾਹੀਂ ਮੁਖ਼ਾਤਿਬ ਹੁੰਦਿਆਂ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਰਾਗੀ ਸਿੰਘਾਂ ਦਾ ਜੋ ਵਿਵਾਦ ਚੱਲਦਾ ਆ ਰਿਹਾ ਸੀ ਉਹ ਬਹੁਤ ਚੰਗੇ ਮਾਹੌਲ ‘ਚ ਹੋਈ ਗੱਲਬਾਤ ਰਾਹੀਂ ਹੱਲ ਕਰ ਲਿਆ ਗਿਆ ਹੈ। ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਨੇ ਕਿਹਾ ਕਿ ਬੀਤੇ ਦਿਨੀਂ ਮੇਰੇ ਬੱਚਿਆਂ ਨੇ ਮੇਰੇ ਪ੍ਰਤੀ ਮੀਡੀਆ ‘ਚ ਜੋ ਭੜਾਸ ਕੱਢੀ ਉਸ ਸਬੰਧੀ ਅੱਜ ਸਾਰੇ ਗਿਲੇ ਸ਼ਿਕਵੇ ਪ੍ਰਧਾਨ ਸਾਹਿਬ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੁਚੱਜੀ ਅਗਵਾਈ ‘ਚ ਦੂਰ ਕਰ ਲਏ ਗਏ ਹਨ।

 ਉੱਥੇ ਹੀ ਰਾਗੀ ਸਿੰਘਾਂ ਨੇ ਵੀ ਕਿਹਾ ਕਿ ਸਿੰਘ ਸਾਹਿਬ ਦੀਆਂ ਵੀ ਸਾਡੇ ਪ੍ਰਤੀ ਕੁਝ ਚੰਗੀਆਂ ਭਾਵਨਾਵਾਂ ਹਨ। ਉਨ੍ਹਾਂ ਸਾਨੂੰ ਗਲਵੱਕੜੀ ‘ਚ ਲੈ ਕੇ ਬਹੁਤ ਪਿਆਰ ਦਿੱਤਾ ਹੈ। ਸਾਡਾ ਉਨ੍ਹਾਂ ਪ੍ਰਤੀ ਕੋਈ ਵੀ ਮੱਤਭੇਦ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਸਾਰੇ ਰਾਗੀ ਜਥਿਆਂ ਨੂੰ ਚੜ੍ਹਦੀ ਕਲਾ ‘ਚ ਦੇਖਣਾ ਚਾਹੁੰਦੇ ਹਨ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਐਡੀ. ਸਕੱਤਰ ਸੁਖਦੇਵ ਸਿੰਘ ਭੂਰਾਕੋਨਾ ਤੇ ਮੁਖਤਾਰ ਸਿੰਘ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਆਦਿ ਹਾਜ਼ਰ ਸਨ।

Click to comment

Leave a Reply

Your email address will not be published. Required fields are marked *

Most Popular

To Top