ਸੜਕ ਕਿਨਾਰੇ ਵਾਹਨ ਖੜ੍ਹੇ ਕਰਨ ਵਾਲੇ ਹੋ ਜਾਣ ਸਾਵਧਾਨ, ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ

 ਸੜਕ ਕਿਨਾਰੇ ਵਾਹਨ ਖੜ੍ਹੇ ਕਰਨ ਵਾਲੇ ਹੋ ਜਾਣ ਸਾਵਧਾਨ, ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ ਦੀਆਂ ਸੜਕਾਂ ਕਿਨਾਰੇ ਵਾਹਨ ਖੜ੍ਹਾ ਕਰਨ ਵਾਲੇ ਸਾਵਧਾਨ ਹੋ ਜਾਣ। ਅਜਿਹਾ ਕਰਨ ਤੇ ਟ੍ਰੈਫਿਕ ਪੁਲਿਸ ਤੁਹਾਡਾ ਚਲਾਨ ਕਰ ਸਕਦੀ ਹੈ। ਇਹ ਹੁਕਮ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ, ਧੁੰਦ ਦੇ ਮੌਸਮ ਦੌਰਾਨ ਸੜਕਾਂ ਦੇ ਕਿਨਾਰੇ ਵਾਹਨ ਖੜ੍ਹੇ ਨਾ ਕੀਤੇ ਜਾਣ।

Folding bed market' on Mall road in Amritsar leads to traffic jams on  Sundays

ਜਾਣਕਾਰੀ ਮੁਤਾਬਕ ਟਰਾਂਸਪੋਰਟ ਮੰਤਰੀ ਭੁੱਲਰ ਨੇ ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ ਤੇ ਖੜ੍ਹੇ ਵਾਹਨਾਂ ਦੇ ਚਲਾਨ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਮੰਤਰੀ ਭੁੱਲਰ ਨੇ ਚੰਡੀਗੜ੍ਹ ਵਿੱਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਜ਼ਿਆਦਾਤਰ ਵੱਡੇ ਤੇ ਘਾਤਕ ਸੜਕ ਹਾਦਸੇ ਦਸੰਬਰ ਤੋਂ ਫਰਵਰੀ ਤੱਕ ਧੁੰਦ ਦੇ ਮੌਸਮ ਦੌਰਾਨ ਵਾਪਰਦੇ ਹਨ।

ਇਹਨਾਂ ਨੂੰ ਘਟਾਉਣ ਲਈ ਵਿਸ਼ੇਸ਼ ਮੁਹਿੰਮ ਦੀ ਲੋੜ ਹੈ। ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਹੰਭਲਾ ਮਾਰਨ ਦਾ ਸੱਦਾ ਦਿੱਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਰੋਡ ਐਕਸੀਡੈਂਟ ਰਿਪੋਰਟ-2021 ਮੁਤਾਬਕ ਸੂਬੇ ਵਿੱਚ ਲਗਭਗ 4589 ਲੋਕਾਂ ਦੀ ਮੌਤ ਹੋਈ। ਕੁੱਲ ਸੜਕ ਹਾਦਸਿਆਂ ਵਿੱਚੋਂ 72 ਫ਼ੀਸਦੀ ਕੌਮੀ ਅਤੇ ਰਾਜ ਮਾਰਗਾਂ ਤੇ ਹੁੰਦੇ ਹਨ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ 11 ਤੋਂ 17 ਜਨਵਰੀ ਤੱਕ ਸੂਬੇ ਭਰ ਵਿੱਚ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾਵੇਗਾ। ਸੂਬੇ ਵਿੱਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਮੰਤਰੀ ਭੁੱਲਰ ਨੇ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ ਦਿੱਤਾ।

ਸੜਕੀ ਆਵਾਜਾਈ ਤੇ ਰਾਜ-ਮਾਰਗ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11 ਤੋਂ 17 ਜਨਵਰੀ, 2023 ਤੱਕ ਸੜਕ ਸੁਰੱਖਿਆ ਹਫ਼ਤਾ ਮਨਾਉਣ ਦੇ ਫ਼ੈਸਲੇ ਤਹਿਤ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਉਲੀਕੇ ਪ੍ਰੋਗਰਾਮ ਦਾ ਆਗ਼ਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਜ਼ਿਆਦਾਤਰ ਵੱਡੇ ਅਤੇ ਘਾਤਕ ਸੜਕ ਹਾਦਸੇ ਦਸੰਬਰ ਤੋਂ ਫ਼ਰਵਰੀ ਤੱਕ ਧੁੰਦ ਦੇ ਮੌਸਮ ਦੌਰਾਨ ਵਾਪਰਦੇ ਹਨ, ਜਿਨ੍ਹਾਂ ਨੂੰ ਘਟਾਉਣਾ ਵੱਡੀ ਚੁਣੌਤੀ ਹੈ ਅਤੇ ਇਸ ਲਈ ਵਿਸ਼ੇਸ਼ ਮੁਹਿੰਮ ਦੀ ਲੋੜ ਹੈ।

ਉਹਨਾਂ ਕਿਹਾ ਕਿ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਜਾਨਾਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਖ਼ਾਸਕਰ ਰਾਹਗੀਰਾਂ ਨੂੰ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਉਣਈ ਪਵੇਗੀ ਅਤੇ ਇੱਕ ਹਫ਼ਤੇ ਦੀ ਬਜਾਏ ਸਾਰਾ ਸਾਲ ਖ਼ੁਦ ਨੂੰ ਸੜਕ ਸੁਰੱਖਿਆ ਨੂੰ ਸਮਰਪਿਤ ਕਰਨਾ ਪਵੇਗਾ।

 

Leave a Reply

Your email address will not be published. Required fields are marked *