News

ਸੰਗਰੂਰ ’ਚ ਵਾਪਰੇ ਸੜਕ ਹਾਦਸੇ ’ਤੇ ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਦੁੱਖ, ਵਿੱਤੀ ਸਹਾਇਤਾ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ’ਚ ਇਕ ਵਿਦਿਆਰਥਣ ਦੀ ਮੌਤ ਅਤੇ ਤਿੰਨ ਹੋਰ ਜ਼ਖਮੀ ਹੋ ਗਏ ਸਨ।

ਇਸ ਦੌਰਾਨ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।

ਮ੍ਰਿਤਕ ਵਿਦਿਆਰਥਣ ਦੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਹਿੰਮਤ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸ਼ਣ। ਉਨ੍ਹਾਂ ਨੇ ਸਿਵਲ ਹਸਪਤਾਲ ਸੰਗਰੂਰ ’ਚ ਇਲਾਜ ਅਧੀਨ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ।

Click to comment

Leave a Reply

Your email address will not be published.

Most Popular

To Top