ਸੰਗਰੂਰ ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਕੀਤੀ ਮੰਗ

 ਸੰਗਰੂਰ ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਰਮਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣ। ਉਹਨਾਂ ਕਿਹਾ ਕਿ ਚੋਣਾਂ ਕਰਵਾ ਕੇ ਜਮਹੂਰੀਅਤ ਬਹਾਲ ਕਰਨ ਦੀ ਮੰਗ ਪੂਰੀ ਨਾ ਹੋਈ ਤਾਂ ਉਹਨਾਂ ਦੀ ਪਾਰਟੀ ਵੱਲੋਂ ਰੋਜ਼ ਸ਼ਹੀਦੀ ਜਥੇ ਭੇਜੇ ਜਾਣਗੇ।

SAD (A) demands SGPC elections

ਦੱਸ ਦਈਏ ਕਿ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅੰਮ੍ਰਿਤਸਰ ਵਿੱਚ ਜਮਹੂਰੀਅਤ ਬਹਾਲੀ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣ। ਇਸ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਤੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਮੁਲਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਗਈ।

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਉਹਨਾਂ ਵਿਅੰਗ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਕਾਲੇ ਕੱਪੜੇ ਪਾ ਕੇ ਰਿਹਾਈ ਦੀ ਮੰਗ ਸਬੰਧੀ ਡਰਾਮਾ ਕਰ ਰਹੇ ਹਨ। ਉਹਨਾਂ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਸ ਨੇ ਸਿੱਖਾਂ ਵੱਲੋਂ ਜਿੱਤਿਆ ਹੋਇਆ ਲੱਦਾਖ ਦਾ ਇੱਕ ਵੱਡਾ ਹਿੱਸਾ ਚੀਨ ਨੂੰ ਦੇ ਦਿੱਤਾ ਹੈ।

Leave a Reply

Your email address will not be published.