ਸੰਗਰੂਰ ਲੋਕ ਸਭਾ ਸੀਟ ਲਈ ਸਾਰੀਆਂ ਪਾਰਟੀਆਂ ਨੇ ਐਲਾਨੇ ਆਪਣੇ ਉਮੀਦਵਾਰ

ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਤੋ ਅਸਤੀਫ਼ਾ ਦੇਣ ਤੋ ਬਾਅਦ ਇਸ ਸੀਟ ’ਤੇ ਜ਼ਿਮਨੀ ਚੋਣ 23 ਜੂਨ ਨੂੰ ਕਰਵਾਉਣ ਦਾ ਐਲਾਨ ਚੋਣ ਕਮਿਸ਼ਨ ਵੱਲੋਂ ਕਰ ਦਿੱਤਾ ਗਿਆ ਹੈ। ਪਾਰਟੀਆਂ ਵੱਲੋਂ ਇਹਨਾਂ ਚੋਣਾਂ ਵਿੱਚ ਅਪਣੇ ਉਮੀਦਵਾਰ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।

ਸਾਰੀਆਂ ਪਾਰਟੀਆਂ ਵੱਲੋਂ ਇਸ ਚੋਣ ਲਈ ਅਪਣੇ ਅਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੀ ਸੱਤਾ ਧਿਰ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਵਲੰਟੀਅਰ ਗੁਰਮੇਲ ਸਿੰਘ ਨੂੰ ਇਸ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਗਿਆ। ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਸਿੰਘ ਮਾਨ ਸੰਗਰੂਰ ਦੇ ਚੋਣ ਅਖਾੜੇ ਵਿੱਚ ਉੱਤਰ ਰਹੇ ਹਨ।
ਭਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਇੱਕ ਦਿਨ ਪਹਿਲਾਂ ਆਏ ਕੇਵਲ ਢਿੱਲੋਂ ਤੇ ਇਸ ਚੋਣ ਲਈ ਭਰੋਸਾ ਦਿਖਾਇਆ ਗਿਆ। ਅਕਾਲੀ ਦਲ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਬੀਬੀ ਕਮਲਦੀਪ ਕੌਰ ਨੂੰ ਅਪਣਾ ਉਮੀਦਵਾਰ ਬਣਾਇਆ ਗਿਆ। ਇਸੇ ਤਰ੍ਹਾਂ ਕਾਂਗਰਸ ਵੱਲੋਂ ਭਗਵੰਤ ਮਾਨ ਖਿਲਾਫ ਧੂਰੀ ਤੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਦਲਬੀਰ ਸਿੰਘ ਗੋਲਡੀ ਨੂੰ ਅਪਣਾ ਉਮੀਦਵਾਰ ਬਣਾਇਆ ਗਿਆ।
ਸੰਗਰੂਰ ਦੀ ਇਸ ਜਿਮਨੀ ਕੌਣ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ-ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਪਿਛਲੀਆਂ 2 ਚੋਣਾਂ ਵਿੱਚ ਇਸ ਸੀਟ ਤੇ ਆਮ ਆਦਮੀ ਪਾਰਟੀ ਵੱਲੋ ਭਗਵੰਤ ਮਾਨ ਨੇ ਜਿੱਤ ਪ੍ਰਾਪਤ ਕੀਤੀ ਸੀ। ਹੁਣ ਇਸ ਜਿਮਨੀ ਚੋਣ ਵਿੱਚ ਸੰਗਰੂਰ ਦੇ ਲੋਕ ਕਿਹੜੇ ਉਮੀਦਵਾਰ ’ਤੇ ਭਰੋਸਾ ਕਰਦੇ ਹਨ ਇਹ ਤਾਂ 26 ਜੂਨ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ ਤੋਂ ਬਾਅਦ ਪਤਾ ਚੱਲੇਗਾ।
