ਸੰਤੋਖ ਸਿੰਘ ਚੌਧਰੀ ਦਾ ਹੋਇਆ ਅੰਤਿਮ ਸਸਕਾਰ, ਪਰਿਵਾਰ ਨੇ ਭਰੇ ਮਨ ਨਾਲ ਦਿੱਤੀ ਅੰਤਿਮ ਵਿਦਾਈ

 ਸੰਤੋਖ ਸਿੰਘ ਚੌਧਰੀ ਦਾ ਹੋਇਆ ਅੰਤਿਮ ਸਸਕਾਰ, ਪਰਿਵਾਰ ਨੇ ਭਰੇ ਮਨ ਨਾਲ ਦਿੱਤੀ ਅੰਤਿਮ ਵਿਦਾਈ

ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਬੀਤੇ ਦਿਨ ‘ਭਾਰਤ ਜੋੜੋ ਯਾਤਰਾ’ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਸੀ। ਸੰਤੋਖ ਸਿੰਘ ਚੌਧਰੀ ਦਾ ਅੱਜ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਕਾਲਾ ਸੰਘਿਆਂ ਰੋਡ ‘ਤੇ ਸਥਿਤ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੀ ਅੰਤਿਮ ਯਾਤਰਾ ਜਲੰਧਰ ਸ਼ਹਿਰ ਦੇ ਫੁੱਟਬਾਲ ਚੌਂਕ ਨੇੜੇ ਸਥਿਤ ਘਰ ਤੋਂ ਸ਼ੁਰੂ ਹੋਈ ਸੀ। ਸੰਤੋਖ ਸਿੰਘ ਚੌਧਰੀ ਦੀ ਅੰਤਿਮ ਯਾਤਰਾ ਦੌਰਾਨ ਰਾਹੁਲ ਗਾਂਧੀ, ਰਾਜਾ ਵੜਿੰਗ, ਸੰਤ ਬਲਬੀਰ ਸਿੰਘ ਸੀਚੇਵਾਲ, ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ। ਅੰਤਿਮ ਸਸਕਾਰ ਤੋਂ ਪਹਿਲਾਂ ਕਈ ਸਿਆਸੀ ਆਗੂਆਂ ਸਮੇਤ ਰਾਹੁਲ ਗਾਂਧੀ ਨੇ ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਦਿੱਤੀ।

 

 

Leave a Reply

Your email address will not be published. Required fields are marked *