ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ’ਚ ਜੱਗੂ ਭਗਵਾਨਪੁਰੀਆ ਨੇ ਦੱਸਿਆ ਫਰਜ਼ੀ

ਪੰਜਾਬੀ ਲੋਕ · 15 March 2022
ਮੂਲ ਤਸਵੀਰ ਉਪਲਬਧ ਨਹੀਂ

ਬੀਤੇ ਕੱਲ੍ਹ ਮੱਲ੍ਹੀਆਂ ਖ਼ੁਰਦ (ਜਲੰਧਰ) ਦੇ ਕਬੱਡੀ ਕੱਪ ਦੌਰਾਨ ਸੰਦੀਪ ਨੰਗਲ ਅੰਬੀਆਂ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸੰਬੰਧੀ ਜਿੱਥੇ ਲਾਰੈਂਸ ਬਿਸ਼ਨੋਈ ਗਰੁੱਪ ਵਲੋਂ ਜ਼ਿੰਮੇਵਾਰੀ ਲਈ ਗਈ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਉੱਥੇ ਹੀ ਇਸ ਸੰਬੰਧੀ ਇਸ ਪੋਸਟ ਨੂੰ ਜੱਗੂ ਭਗਵਾਨਪੁਰੀਆ ਨੇ ਫਰਜ਼ੀ ਦੱਸਿਆ ਹੈ, ਜਿਸ ‘ਚ ਜੱਗੂ ਭਗਵਾਨਪੁਰੀਆ ਨਾਂ ਦੀ ਫੇਸਬੁੱਕ ਆਈ.ਡੀ ‘ਤੇ ਲਿਖਿਆ ਹੈ ਕਿ ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਅਤੇ ਹਮੇਸ਼ਾ ਰਹੇਗਾ।

ਬਹੁਤ ਦੁੱਖ ਹੈ ਉਸ ਦੇ ਚਲੇ ਜਾਣ ਦਾ। ਰੋਜ਼-ਰੋਜ਼ ਅਜਿਹੇ ਪੁੱਤ ਨਹੀਂ ਜੰਮਦੇ। ਅਸੀਂ ਕਬੱਡੀ ਨੂੰ ਪਰਮੋਟ ਕਰਦੇ ਹਾਂ। ਕੋਈ ਵੀ ਬਿਨਾਂ ਕਿਸੇ ਗੱਲ ਤੋਂ ਫੇਕ ਖ਼ਬਰ ਨਾ ਚਲਾਈ ਜਾਵੇ। ਪਹਿਲਾਂ ਇਹ ਸਭ ਵੈਰੀਫਾਈ ਕੀਤਾ ਜਾਵੇ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ